ਕੇਂਦਰ ਤੋਂ ਬਾਅਦ ਕਿਸਾਨਾਂ ਦਾ ਪੰਜਾਬ ਸਰਕਾਰ ਨਾਲ ਪਿਆ ਪੇਚਾ-ਰਾਜੇਵਾਲ ਨੇ ਕਰਤਾ ਇਹ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਪੂਰਨ ਕਰਜ਼ ਮੁਆਫੀ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਰੱਖੀ ਮੀਟਿੰਗ ਤਿੰਨ ਦਿਨ ਲਈ ਟਾਲ਼ੇ ਜਾਣ ਤੇ ਕਿਸਾਨਾਂ ਵਿੱਚ ਰੋਸ ਹੈ। ਸਰਕਾਰ ਵੱਲੋਂ 17 ਦੀ ਥਾਂ 20 ਨੂੰ ਬੁਲਾਈ ਬੈਠਕ ਚ ਜਾਣ ਤੋਂ ਇਨਕਾਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਵੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਸਰਕਾਰ ਬਹਾਨੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਅਦ ‘ਚ ਚੋਣ ਜ਼ਾਬਤਾ ਲੱਗਣ ਕਰਕੇ ਸਰਕਾਰ ਕੁਝ ਨਹੀਂ ਕਰ ਸਕੇਗੀ। ਅੱਜ ਤੋਂ ਪੰਜਾਬ ਦੇ ਸਾਰੇ ਟੋਲ ਖਾਲੀ ਨਹੀਂ ਹੋਣਗੇ।

ਦਰਅਸਲ ਕੱਲ੍ਹ ਮੁੱਖ ਮੰਤਰੀ ਨੇ ਇਹ ਕਹਿ ਕੇ ਮੀਟਿੰਗ ਮੁਲਤਵੀ ਕੀਤੀ ਸੀ ਕਿ ਅਜੇ ਕਿਸਾਨ ਆਗੂ ਦਰਬਾਰ ਸਾਹਿਬ ਜਾ ਰਹੇ ਹਨ। ਜਦੋਂ ਕਿ ਰਾਜੇਵਾਲ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਿਸਾਨ ਦਰਬਾਰ ਸਾਹਿਬ ਮੱਥਾ ਟੇਕ ਚੁੱਕੇ ਹਨ ਤੇ ਸਰਕਾਰ ਬਸ ਬਹਾਨੇ ਬਣਾ ਰਹੀ ਹੈ।

ਓਧਰ ਬੀਕੇਯੂ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਹਿਲਾਂ ਵਾਲੇ ਰੇਟ ਬਹਾਲ ਨਹੀਂ ਹੁੰਦੇ, ਉਦੋਂ ਤੱਕ ਧਰਨੇ ਖਤਮ ਨਹੀਂ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ 15 ਦਸੰਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਖਾਲੀ ਕਰਨ ਦੀ ਗੱਲ ਕਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.