PIB Fact Check: ਦੇਸ਼ ਭਰ ‘ਚ ਫੈਲੀ ਕੋਰੋਨਾ ਮਹਾਮਾਰੀ ਦੇ ਵਿਚਕਾਰ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦੇਸ਼ ‘ਚ ਇਕ ਵਾਰ ਫਿਰ ਓਮੀਕ੍ਰੋਨ ਫੈਲ ਰਿਹਾ ਹੈ। ਇਸ ਲਈ ਸੋਸ਼ਲ ਮੀਡੀਆ ‘ਤੇ ਇਕ ਸੰਦੇਸ਼ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਕੋਰੋਨਾ ਦੇ ਇਲਾਜ ਲਈ 4000 ਰੁਪਏ ਦੇ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਮੈਸੇਜ਼ ਦੀ ਪੂਰੀ ਸੱਚਾਈ -ਕੇਂਦਰ ਸਰਕਾਰ ਦੇ ਰਹੀ ਹੈ 4000 ਰੁਪਏ|
ਇਸ ਵਾਇਰਲ ਮੈਸੇਜ਼ ‘ਚ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਰਾਮਬਾਣ ਸੁਰੱਖਿਆ ਯੋਜਨਾ ਤਹਿਤ ਸਰਕਾਰ ਵੱਲੋਂ ਸਾਰੇ ਨੌਜਵਾਨਾਂ ਨੂੰ ਮੁਫ਼ਤ ਇਲਾਜ ਲਈ 4000 ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਇਸ ਵਾਇਰਲ ਮੈਸੇਜ਼ ਦੀ ਸੱਚਾਈ ਜਾਣਨ ਲਈ ਪੀਆਈਬੀ ਨੇ ਫੈਕਟ ਚੈਕ ਕੀਤਾ, ਜਿਸ ‘ਚ ਇਹ ਮੈਸੇਜ ਫਰਜ਼ੀ ਪਾਇਆ ਗਿਆ।ਪੀਆਈਬੀ ਨੇ ਟਵੀਟ ‘ਚ ਦਾਅਵੇ ਨੂੰ ਫਰਜ਼ੀ ਦੱਸਿਆ|
ਪੀਆਈਬੀ ਨੇ ਟਵੀਟ ‘ਚ ਲਿਖਿਆ ਹੈ ਕਿ ਤੁਹਾਨੂੰ ਕਿਸੇ ਵੀ ਫਰਜ਼ੀ ਵੈੱਬਸਾਈਟ ‘ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਹੀਂ ਕਰਨੀ ਚਾਹੀਦੀ। ਫਿਲਹਾਲ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸਕੀਮ ਨਹੀਂ ਚਲਾਈ ਜਾ ਰਹੀ। ਇਹ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ