ਹੁਣੇ ਹੁਣੇ ਏਥੇ ਤੇਲ ਟੈਂਕਰ ਨਾਲ ਵਾਪਰਿਆ ਭਿਆਨਕ ਹਾਦਸਾ- ਮੌਕੇ ਤੇ 75 ਲੋਕ ਮਰੇ-ਦੇਖੋ ਪੂਰਾ ਲਾਇਵ

ਹੈਤੀ ਦੇ ਸ਼ਹਿਰ ਕੈਪ-ਹੈਤੀਅਨ ਵਿਚ ਈਂਧਣ ਨਾਲ ਭਰਿਆ ਇਕ ਟਰੱਕ ਪਲਟ ਗਿਆ, ਜਿਸ ਮਗਰੋਂ ਇਸ ਵਿਚ ਧਮਾਕਾ ਹੋਇਆ। ਇਸ ਧਮਾਕੇ ਵਿਚ 75 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਪੂਰਬੀ ਸਿਰੇ ‘ਤੇ ਸਨਮਾਰੀ ਇਲਾਕੇ ਵਿਚ ਰਾਤ ਦੇ ਸਮੇਂ ਪੈਟਰੋਲ ਲਿਜਾ ਰਹੇ ਇਕ ਟਰੱਕ ਦੇ ਪਲਟਣ ਦੇ ਬਾਅਦ ਇਸ ਵਿਚ ਧਮਾਕਾ ਹੋ ਗਿਆ ਜਿਸ ਵਿਚ 75 ਲੋਕਾਂ ਦੇ ਮਰਨ ਦੀ ਖ਼ਬਰ ਹੈ।

ਮਿਲੀ ਜਾਣਕਾਰੀ ਮੁਤਾਬਕ ਦੇ ਈਂਧਣ ਟੈਂਕਰ ਦੇ ਪਲਟਦੇ ਹੀ ਤੇਲ ਫੈਲ ਗਿਆ, ਜਿਸ ਨੂੰ ਭਰਨ ਲਈ ਵੱਡੀ ਗਿਣਤੀ ਵਿਚ ਲੋਕ ਉੱਥੇ ਪਹੁੰਚ ਗਏ। ਜਦੋਂ ਇਹ ਲੋਕ ਕੰਟੇਨਰਾਂ ਵਿਚ ਤੇਲ ਭਰ ਰਹੇ ਸਨ, ਉਸੇ ਵੇਲੇ ਟੈਂਕਰ ਵਿੱਚ ਧਮਾਕਾ ਹੋ ਗਿਆ। ਧਮਾਕੇ ਮਗਰੋਂ ਕਾਫ਼ੀ ਲੋਕ ਜਿੰਦਾ ਸੜ ਗਏ। ਮੀਡੀਆ ਰਿਪੋਰਟਾਂ ਮੁਤਾਬਕ ਹੈਤੀ ਬਿਜਲੀ ਸਮੱਸਿਆ ਨਾਲ ਜੂਝ ਰਿਹਾ ਹੈ।

ਇਸ ਕਾਰਨ ਲੋਕ ਇੱਥੇ ਜੇਨੇਰੇਟਰਸ ਦੇ ਭਰੋਸੇ ਰਹਿੰਦੇ ਹਨ ਅਤੇ ਇਸ ਲਈ ਉਹਨਾਂ ਨੂੰ ਈਂਧਣ ਦੀ ਲੋੜ ਹੁੰਦੀ ਹੈ। ਅਜਿਹੇ ਵਿੱਚ ਜਦੋਂ ਟੈਂਕ ਪਲਟਿਆ ਤਾਂ ਲੋਕਾਂ ਨੂੰ ਲੱਗਾ ਕਿ ਮੁਫ਼ਤ ਵਿੱਚ ਤੇਲ ਮਿਲ ਜਾਵੇਗਾ ਪਰ ਬਦਕਿਸਮਤੀ ਤੋਂ ਉਸੇ ਵੇਲੇ ਇਹ ਧਮਾਕਾ ਹੋ ਗਿਆ।ਇਸ ਹਾਦਸੇ ਵਿਚ ਕਈ ਲੋਕ ਬੁਰੀ ਤਰ੍ਹਾਂ ਸੜ ਗਏ, ਜਿਹਨਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਇਲਾਵਾ ਘਟਨਾ ਵਿਚ 20 ਘਰ ਵੀ ਸੜ ਗਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.