ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਅੰਦੋਲਨ ‘ਚ ਆਪਣੀ ਜਿੱਤ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (KSMC) ਨੇ 20 ਦਸੰਬਰ ਤੋਂ ਸੂਬਾ ਪੱਧਰੀ ਰੇਲ ਰੋਕੋ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਵੀ ਸਾਡੀਆਂ ਕਈ ਹੋਰ ਮੰਗਾਂ ਸਨ ਜੋ ਕਾਫੀ ਮਹੱਤਵਪੂਰਨ ਸਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ।
ਕਿਸਾਨਾਂ ਅਤੇ ਮਜ਼ਦੂਰਾਂ ਦੀ ਸੌ ਫੀਸਦੀ ਕਰਜ਼ਾ ਮੁਆਫ਼ੀ, ਕਿਸਾਨ ਸੰਘਰਸ਼ ਦੌਰਾਨ ਮਰਨ ਵਾਲਿਆਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇ ਨਾਲ-ਨਾਲ ਗੰਨੇ ਦੇ ਬਕਾਏ ਦੀ ਅਦਾਇਗੀ ਦੀਆਂ ਮੰਗਾਂ ਨੂੰ ਮੰਨਵਾਉਣ ਲਈ ਅਸੀਂ 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: ਪੰਧੇਰ ਨੇ ਕਿਹਾ ਕਿ ਫਿਲਹਾਲ KMSC ਸਿਰਫ ਸੂਬੇ ਵਿੱਚ ਹੀ ਅੰਦੋਲਨ ਸ਼ੁਰੂ ਕਰੇਗੀ ਅਤੇ ਅਗਲੇ ਐਲਾਨ ਤੱਕ ਰੇਲ ਰੋਕੋ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੋਂ ਅੰਦੋਲਨ ਸ਼ੁਰੂ ਕਰਾਂਗੇ ਜੋ ਹੋਰ ਰਾਜਾਂ ਵਿੱਚ ਫੈਲ ਸਕਦਾ ਹੈ।
ਉਨ੍ਹਾਂ ਦੀਆਂ ਮੰਗਾਂ ਵਿੱਚ ਬੁਢਾਪਾ ਪੈਨਸ਼ਨ ਅਤੇ ਸਾਰਿਆਂ ਲਈ ਸਸਤਾ ਅਨਾਜ ਵੀ ਸ਼ਾਮਲ ਹੈ। ਧਰਨੇ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਦੇ ਸ਼ਾਮਲ ਹੋਣ ਦੀ ਵੀ ਖਬਰ ਹੈ |ਸਥਾਨਕ ਕਿਸਾਨ ਜ਼ੋਰਾਵਰ ਸਿੰਘ ਨੇ ਕਿਹਾ ਕਿ ਸਾਨੂੰ ਕੜਾਕੇ ਦੀ ਠੰਡ ਵਿੱਚ ਰੇਲ ਪਟੜੀਆਂ ‘ਤੇ ਬੈਠਣ ਦਾ ਸ਼ੌਕ ਨਹੀਂ ਹੈ ਪਰ ਸਰਕਾਰ ਸਾਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ