ਚੋਣਾਂ ਤੋਂ ਪਹਿਲਾਂ ਪੰਜਾਬ ਚ’ ਮਿਲਿਆ ਹੈਂਡ ਗ੍ਰਨੇਡ-ਹਰ ਪਾਸੇ ਪਈਆਂ ਭਾਜੜਾਂ

ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਚੁੱਕਾ ਹੈ । ਇਸੇ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਪਿੰਡ ਮੁੱਠੀਆਂ ਵਾਲੀ ਤੋਂ ਇੱਕ ਹੈਂਡ ਗ੍ਰੇਨੇਡ ਮਿਲਿਆ ਹੈ। ਬੰਬ ਦੀ ਖਬਰ ਮਿਲਦਿਆਂ ਪੂਰੇ ਇਲਾਕੇ ਵਿਚ ਹੜਕੰਪ ਮਚ ਗਿਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਉਹ ਮੌਕੇ ਉਤੇ ਪਹੁੰਚ ਗਏ ਹਨ।

ਡੀ. ਐੱਸ. ਪੀ. ਜ਼ੋਰਾ ਸਿੰਘ ਪੁਲਿਸ ਟੀਮ ਨਾਲ ਮੌਕੇ ਉਤੇ ਪਹੁੰਚ ਗਈ ਹੈ ਤੇ ਪੁਲਿਸ ਨੇ ਜ਼ਿੰਦਾ ਹੈਂਡ ਗ੍ਰੇਨੇਡ ਨੂੰ ਕਬਜ਼ੇ ਵਿਚ ਲੈ ਕੇ ਸੁਰੱਖਿਅਤ ਥਾਂ ਉਤੇ ਰਖਵਾ ਦਿੱਤਾ ਹੈ।ਡੀ. ਐੱਸ. ਪੀ. ਜੋੜਾ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਫਾਜ਼ਿਲਕਾ ਦੇ ਪਿੰਡ ਮੁਠੀਆਂ ਵਾਲੀ ਦੇ ਕੋਲ ਸੇਮ ਨਾਲੇ ਦੀ ਸਫਾਈ ਕੀਤੀ ਗਈ ਸੀ। ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਹੈਂਡ ਗ੍ਰੇਨੇਡ ਸੇਮ ਨਾਲੇ ਦੇ ਵਿਚ ਤੋਂ ਨਿਕਲਿਆ ਹੋ ਸਕਦਾ ਹੈ।

ਪੁਲਿਸ ਨੇ ਬੰਬ ਨੂੰ ਮਿੱਟੀ ਨਾਲ ਢੱਕ ਦਿੱਤਾ ਹੈ। ਹੈਂਡ ਗ੍ਰੇਨੇਡ ਨੂੰ ਨਸ਼ਟ ਕਰਨ ਲਈ ਬੰਬ ਨਿਰੋਧਕ ਦਸਤੇ ਦੀ ਟੀਮ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਜਲਦ ਹੀ ਉਨ੍ਹਾਂ ਦੀ ਮਦਦ ਨਾਲ ਬੰਬ ਨੂੰ ਡਿਫਿਊਜ਼ ਕਰ ਦਿੱਤਾ ਜਾਵੇਗਾ।ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਬਾਵਜੂਦ ਲਗਾਤਾਰ ਵਿਸਫੋਟਕ ਸਮੱਗਰੀ ਦਾ ਮਿਲਣਾ ਚਿੰਤਾ ਦਾ ਵਿਸ਼ਾ ਹੈ।

ਸੂਬੇ ਵਿਚ ਪਹਿਲਾਂ ਤੋਂ ਹੀ ਅਲਰਟ ਜਾਰੀ ਹੈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਇਸ ਇਲਾਕੇ ਵਿਚ ਚਲਾਏ ਗਏ ਸਰਚ ਮੁਹਿੰਮ ਦੌਰਾਨ ਇਹ ਹੈਂਡ ਗ੍ਰੇਨੇਡ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਵੀ ਵੱਡੀ ਮਾਤਰਾ ਵਿਚ ਆਰ. ਡੀ. ਐਕਸ ਮਿਲਿਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.