ਹੁਣੇ ਹੁਣੇ ਆਮ ਆਦਮੀ ਪਾਰਟੀ ਨੇ ਕਰਤਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ-ਇਸਨੂੰ ਬਣਾਇਆ ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ ‘ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ।

ਉਨ੍ਹਾਂ ਕਿਹਾ ਕਿ ਅੱਜ ਉਹ ਘੜੀ ਆ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੇਰੇ ਛੋਟੇ ਭਰਾ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਭਗਵੰਤ ਮਾਨ ਦਾ ਨਾਂ ਐਲਾਨ ਦਿੰਦਾ ਤਾਂ ਲੋਕ ਕਹਿੰਦੇ ਕਿ ਆਪਣੇ ਭਰਾ ਨੂੰ ਸੀਐੱਮ ਚਿਹਰਾ ਬਣਾ ਦਿੱਤਾ।

ਬੀਤੇ ਦਿਨੀਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਜਾਵੇਗਾ। ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ ਜਿਸ ‘ਤੇ ਲੋਕਾਂ ਨੇ ਆਪਣੀ ਰਾਏ ਦਿੱਤੀ। ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ‘ਚ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 7074870748 ‘ਤੇ 96 ਘੰਟਿਆਂ ‘ਚ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ।

ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕੇਜਰੀਵਾਲ ਨੇ ਅੱਜ ਪੰਜਾਬ ‘ਚ ਹੋਈ ED ਦੀ ਛਾਪੇਮਾਰੀ ਨੂੰ ਲੈ ਕੇ CM ਪੰਜਾਬ ਚਰਨਜੀਤ ਸਿੰਘ ਚੰਨੀ ‘ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਘਰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਘਵ ਚੱਢਾ ਜੀ ਨੇ ਚੰਨੀ ਸਾਹਿਬ ਨੂੰ ਵੀ ਦਿਖਾਇਆ ਕਿ ਕਿਵੇਂ ਰੇਤ ਦੀ ਚੋਰੀ ਹੋ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.