ਮਹਾਸ਼ਿਵਰਾਤਰੀ ਮੌਕੇ ਕਰੀਬ ਦੋ ਸਾਲ ਬਾਅਦ ਫਤਿਹਵੀਰ ਦੀ ਮਾਂ ਘਰ ਮੁੜ ਕਿਲਕਾਰੀਆਂ ਗੂੰਜੀਆਂ ਹਨ। ਫਤਿਹਵੀਰ ਸਿੰਘ ਦੀ ਮਾਂ ਨੂੰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ।
ਦਰਅਸਲ ਪਿੰਡ ਭਗਵਾਨਪੁਰਾ ’ਚ ਦੋ ਸਾਲ ਪਹਿਲਾਂ ਫਤਿਹਵੀਰ ਸਿੰਘ ਦੀ ਬੋਰਵੈੱਲ ’ਚ ਡਿੱਗਣ ਕਰਕੇ ਮੌਤ ਹੋ ਗਈ ਸੀ। ਅੱਜ ਮਹਾਸ਼ਿਵਰਾਤਰੀ ਮੌਕੇ ਫਹਿਤਵੀਰ ਦੀ ਮਾਂ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਕਰਕੇ ਫਤਿਹਵੀਰ ਦੇ ਪਰਿਵਾਰ ਬੇਹੱਦ ਖ਼ੁਸ਼ ਹੈ।
ਜ਼ਿਕਰਯੋਗ ਹੈ ਕਿ 6 ਜੂਨ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਫਤਿਹਵੀਰ ਸਿੰਘ ਖੇਡਦੇ ਹੋਏ ਘਰ ਦੇ ਨੇੜੇ ਬਣੇ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ ਸੀ। ਉਸੇ ਦਿਨ ਤੋਂ ਹੀ ਫਤਿਹਵੀਰ ਨੂੰ ਬਚਾਉਣ ਲਈ ਪੂਰਾ ਦੇਸ਼ ਅਰਦਾਸਾਂ ਕਰ ਰਿਹਾ ਸੀ।
ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਫਤਿਹਵੀਰ ਨੂੰ ਬਚਾਇਆ ਨਹੀਂ ਜਾ ਸਕਿਆ ਸੀ ਅਤੇ ਆਖੀਰ ‘ਚ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਪੰਜਾਬ ਵਿਚ ਵਾਪਰੀ ਇਸ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋਡ਼ ਕੇ ਰੱਖ ਦਿੱਤਾ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |