ਹੁਣੇ ਹੁਣੇ ਅਮਰੀਕਾ ਦੇ ਵੀਜ਼ਾ ਧਾਰਕਾਂ ਬਾਰੇ ਆਈ ਇਹ ਬਹੁਤ ਜਰੂਰੀ ਖ਼ਬਰ

ਅਮਰੀਕਾ ਵਿਚ ਐੱਚ-1ਬੀ ਵੀਜ਼ਾ ਧਾਰਕਾਂ ਲਈ ਘੱਟੋ ਘੱਟ ਵੇਤਨ ਸਬੰਧੀ ਇਕ ਵਿਵਾਦਪੂਰਣ ਨਿਯਮ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਜਾਵੇਗਾ। ਇਸ ਨੂੰ ਟਾਲ ਦਿੱਤਾ ਗਿਆ ਹੈ। ਬਾਇਡਨ ਪ੍ਰਸ਼ਾਸਨ ਨੇ ਟਰੰਪ ਕਾਲ ਦੇ ਇਸ ਨਿਯਮ ਵਿਚ ਦੇਰੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਇਕ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਨਿਯਮ ਐੱਚ-1ਬੀ ਵੀਜ਼ਾ ਧਾਰਕ ਵਿਦੇਸ਼ੀ ਕਾਮਿਆਂ ਲਈ ਲਾਜ਼ਮੀ ਘੱਟੋ ਘੱਟ ਵੇਤਨ ਵਿਚ ਵਾਧੇ ਨਾਲ ਸਬੰਧਤ ਹੈ। ਇਹ ਵੀਜ਼ਾ ਭਾਰਤੀ ਆਈਟੀ ਪੇਸ਼ੇਵਰਾਂ ‘ਚ ਲੋਕਪਿ੍ਰਆ ਹੈ।

ਅਮਰੀਕਾ ਦੇ ਕਿਰਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਨੋਟੀਫਿਕੇਸ਼ਨ ਅਨੁਸਾਰ ਨਿਯਮ ਨੂੰ ਪ੍ਰਭਾਵੀ ਕਰਨ ਦੀ ਤਰੀਕ ਅਤੇ ਉਸ ਨਾਲ ਲਾਗੂ ਕਰਨ ਦੀ ਮਿਆਦ ਵਿਚ ਹੋਰ ਅੱਗੇ ਪਾਉਣ ਲਈ ਵਿਚਾਰ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਨਿਯਮ ਨੂੰ ਪ੍ਰਭਾਵੀ ਕਰਨ ਦੀਆਂ ਤਰੀਕਾਂ 14 ਮਈ ਅਤੇ ਇਕ ਜੁਲਾਈ ਹਨ। ਵਿਭਾਗ ਨੇ ਬਿਆਨ ਵਿਚ ਦੱਸਿਆ ਕਿ ਨਿਯਮ ਨੂੰ ਪ੍ਰਭਾਵੀ ਕਰਨ ਦੀ ਤਰੀਕ ਵਿਚ ਹੋਰ ਦੇਰੀ ਤੋਂ ਪਹਿਲੇ ਆਮ ਲੋਕਾਂ ਦੀ ਰਾਇ ਲਈ ਜਾਵੇਗੀ।

ਬਾਇਡਨ ਪ੍ਰਸ਼ਾਸਨ ਦੇ ਕਦਮਾਂ ਦਾ ਵਿਰੋਧ – ਅਮਰੀਕਾ ਦੇ ਇਕ ਸਮੂਹ ਨੇ ਸਾਬਕਾ ਟਰੰਪ ਪ੍ਰਸ਼ਾਸਨ ਦੇ ਐੱਚ-1ਬੀ ਵੀਜ਼ਾ ਸਬੰਧੀ ਕੁਝ ਫ਼ੈਸਲਿਆਂ ਨੂੰ ਪਲਟਣ ਨੂੰ ਲੈ ਕੇ ਬਾਇਡਨ ਪ੍ਰਸ਼ਾਸਨ ਦਾ ਵਿਰੋਧ ਕੀਤਾ ਹੈ। ਫੈਡਰੇਸ਼ਨ ਫਾਰ ਅਮਰੀਕਨ ਇਮੀਗ੍ਰੇਸ਼ਨ ਰਿਮਾਰਫ (ਫੇਅਰ) ਨੇ ਖ਼ਾਸ ਤੌਰ ‘ਤੇ ਵੀਜ਼ੇ ਦੀ ਵੰਡ ਵਿਚ ਲਾਟਰੀ ਵਿਵਸਥਾ ਨੂੰ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ।

ਭਾਰਤੀਆਂ ‘ਚ ਲੋਕਪਿ੍ਰਆ ਹੈ ਵੀਜ਼ਾ – ਐੱਚ-1ਬੀ ਵੀਜ਼ੇ ਦੇ ਆਧਾਰ ‘ਤੇ ਅਮਰੀਕੀ ਕੰਪਨੀਆਂ ਉੱਚ ਸਿੱਖਿੱਅਤ ਵਿਦੇਸ਼ੀ ਕਾਮਿਆਂ ਨੂੰ ਰੁਜ਼ਗਾਰ ਦਿੰਦੀਆਂ ਹਨ। ਹਰ ਸਾਲ ਵੱਖ-ਵੱਖ ਸ਼੍ਰੇਣੀਆਂ ਵਿਚ 85 ਹਜ਼ਾਰ ਵੀਜ਼ੇ ਜਾਰੀ ਕੀਤੇ ਜਾਂਦੇ ਹਨ। ਇਹ ਵੀਜ਼ਾ ਤਿੰਨ ਸਾਲ ਲਈ ਜਾਰੀ ਹੁੰਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.