ਹੁਣੇ ਹੁਣੇ ਕਰੋਨਾ ਬਾਰੇ ਆਈ ਬਹੁਤ ਹੀ ਰਾਹਤ ਵਾਲੀ ਖ਼ਬਰ,ਸਟੱਡੀ ਵਿਚ ਹੋ ਗਿਆ ਇਹ ਵੱਡਾ ਖੁਲਾਸਾ-ਦੇਖੋ ਪੂਰੀ ਖ਼ਬਰ

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਇਹ ਬਿਮਾਰੀ ਹਰ ਉਮਰ ਦੇ ਲੋਕਾਂ ਨੂੰ ਅਪਣੀ ਚਪੇਟ ਵਿਚ ਲੈ ਰਹੀ ਹੈ। ਕਈ ਖੋਜਕਰਤਾ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਨ ਕਿ ਆਮਤੌਰ ‘ਤੇ ਬੱਚੇ ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਤੋਂ ਪੀੜਤ ਨਹੀਂ ਹੁੰਦੇ। ਹੁਣ ਇਸ ਸਟਡੀ ਵਿਚ ਪੁਸ਼ਟੀ ਹੋਈ ਹੈ ਕਿ ਬਹੁਤ ਘੱਟ ਬੱਚਿਆਂ ਨੂੰ ਕੋਰੋਨਾ ਦੇ ਗੰਭੀਰ ਰੂਪ ਨਾਲ ਜੂਝਣਾ ਪੈਂਦਾ ਹੈ।

ਖੋਜ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਜੇਕਰ ਕਿਸੇ ਬੱਚੇ ਵਿਚ ਕੋਰੋਨਾ ਦੇ ਗੰਭੀਰ ਲੱਛਣ ਆਉਂਦੇ ਹਨ ਅਤੇ ਆਈਸੀਯੂ ਵਿਚ ਇਲ਼ਾਜ ਦੀ ਲੋੜ ਪੈਂਦੀ ਹੈ, ਫਿਰ ਵੀ ਉਹਨਾਂ ਦੀ ਮੌਤ ਦੀ ਸੰਭਾਵਨਾ ਕਾਫੀ ਘੱਟ ਹੁੰਦੀ ਹੈ। ਹਾਲਾਂਕਿ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਕੋਰੋਨਾ ਨਾਲ ਪੀੜਤ ਹੋਣ ਵਾਲੇ ਬੱਚਿਆਂ ‘ਤੇ ਲੰਬੇ ਸਮੇਂ ਵਿਚ ਕੀ ਅਸਰ ਪੈਂਦਾ ਹੈ, ਇਸ ਨੂੰ ਸਮਝਣ ਲਈ ਹੋਰ ਖੋਜ ਦੀ ਲੋੜ ਹੈ।

ਇਕ ਖੋਜ ਵਿਚ ਦੱਸਿਆ ਗਿਆ ਹੈ ਕਿ ਖੋਜਕਰਤਾਵਾਂ ਨੇ ਯੂਰੋਪ ਦੇ 20 ਦੇਸ਼ਾਂ ਦੇ ਬੱਚਿਆਂ ਅਤੇ ਨੌਜਵਾਨਾਂ ਦੇ ਅੰਕੜੇ ਇਕੱਠੇ ਕੀਤੇ। ਕੋਰੋਨਾ ਨਾਲ ਸੰਕਰਮਿਤ ਕੁਲ 582 ਬੱਚਿਆਂ ਅਤੇ ਨੌਜਵਾਨਾਂ ਦੇ ਅੰਕੜਿਆਂ ਦੀ ਸਟਡੀ ਕੀਤੀ ਗਈ। ਸਟਡੀ ਵਿਚ ਪਤਾ ਚੱਲਿਆ ਕਿ ਜ਼ਿਆਦਾਤਰ ਬੱਚਿਆਂ ਵਿਚ ਕੋਰੋਨਾ ਦੇ ਹਲਕੇ ਲੱਛਣ ਹੀ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਵਿਚ ਮੌਤ ਦੀ ਦਰ ਇਕ ਫੀਸਦੀ ਤੋਂ ਵੀ ਘੱਟ ਦੇਖਣ ਨੂੰ ਮਿਲੀ ਹੈ।

ਸਟਡੀ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਆਈਸੀਯੂ ਵਿਚ ਭਰਤੀ ਹੋਣ ਦੀ ਸੰਭਾਵਨਾ ਲੜਕਿਆਂ, ਨਵਜੰਮੇ ਬੱਚਿਆਂ ਜਾਂ ਪਹਿਲਾਂ ਤੋਂ ਕਿਸੇ ਬਿਮਾਰੀ ਨਾਲ ਜੂਝ ਰਹੇ ਬੱਚਿਆਂ ਵਿਚ ਜ਼ਿਆਦਾ ਹੁੰਦੀ ਹੈ।ਉੱਥੇ ਹੀ ਸਟਡੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਜ਼ਿਆਦਾਤਰ ਬੱਚਿਆਂ ਵਿਚ ਕੋਈ ਲੱਛਣ ਨਹੀਂ ਦਿਖਾਈ ਦਿੰਦਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: rozanaspokesman

Leave a Reply

Your email address will not be published. Required fields are marked *