ਹੁਣੇ ਹੁਣੇ ਜਾਰੀ ਹੋਈਆਂ ਇਹ ਨਵੀਂਆਂ ਗਾਇਡਲਾਇਨਜ਼-ਅੱਜ ਤੋਂ ਇਹ ਚੀਜਾਂ ਖੁੱਲਣਗੀਆਂ ਅਤੇ ਇਹਨਾਂ ਚੀਜ਼ਾਂ ਤੇ ਰਹੇਗੀ ਪਾਬੰਧੀ

ਭਾਰਤ ਸਰਕਾਰ ਨੇ ਅਨਲੌਕ 2.0 ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਹ 1 ਜੁਲਾਈ 2020 ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ ਸਰਕਾਰ ਨੇ ਪਹਿਲਾਂ ਤੋਂ ਵਰਜਿਤ ਗਤੀਵਿਧੀਆਂ ਅਤੇ ਕੰਟੇਂਮੈਂਟ ਜ਼ੋਨ ਵਿੱਚ ਜਾਰੀ ਪਾਬੰਦੀਆਂ ਨੂੰ ਛੱਡ ਕੇ ਹਰ ਕਿਸਮ ਦੀ ਮਨਜ਼ੂਰੀਆਂ ਦੇ ਦਿੱਤੀਆਂ ਹਨ। ਜਦਕਿ ਅਨਲੌਕ ਦੇ ਦੂਜੇ ਪੈਦਾ ਤੋਂ ਬਾਅਦ ਵੀ ਮਾਸਕ ਪਾਉਣਾ, ਸਮਾਜਿਕ ਦੂਰੀ ਨੇ ਨਿਯਮਾਂ ਦੀ ਪਾਲਨਾ ਕਰਨਾ ਜ਼ਰੂਰੀ ਹੋਵੇਗਾ।

ਅਨਲੌਕ 2.0 ਦੇ ਇਸ ਦੂਜੇ ਦੌਰ ਵਿੱਚ ਰਾਤ ਦੇ ਦੇਸ਼ ਵਿਆਪੀ ਕਰਫ਼ਿਊ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। 1 ਜੁਲਾਈ ਤੋਂ ਰਾਤ ਦਾ ਕਰਫ਼ਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਸਰਕਾਰ ਵੱਲੋਂ ਜਾਰੀ ਆਦੇਸ਼ਾਂ ਮੁਤਾਬਿਕ ਕਨਟੇਂਮੈਂਟ ਜ਼ੋਨ ਤੋਂ ਇਲਾਵਾ ਬਾਕੀ ਥਾਵਾਂ ਤੇ ਅੱਗੇ ਦੱਸੇ ਕੰਮਾਂ ਨੂੰ ਛੱਡ ਕੇ ਸਾਰੀ ਗਤੀਵਿਧੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਕੂਲ ਕਾਲਜ, ਵਿੱਦਿਅਕ ਅਦਾਰੇ 31 ਜੁਲਾਈ ਤੱਕ ਬੰਦ ਰਹਿਣਗੇ।

ਆਨਲਾਈਨ ਤੇ ਡਿਸਟੈਂਸ ਲਰਨਿੰਗ ਰਾਹੀਂ ਪੜਾਈ ਜਾਰੀ ਰਹੇਗੀ। ਅੰਤਰ ਰਾਸ਼ਟਰੀ ਹਵਾਈ ਯਾਤਰਾ ਤੇ ਪਾਬੰਦੀ ਜਾਰੀ ਰਹੇਗੀ। ਮੈਟਰੋ ਸੇਵਾਵਾਂ ਬੰਦ ਰਹਿਣਗੀਆਂ। ਸਿਨਮਾ ਹਾਲ, ਜਿੰਮ, ਸਵਿਮਿੰਗ ਪੂਲ, ਏੰਟਰਟੇਨਮੇੰਟ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਤੇ ਅਜਿਹੀਆਂ ਸਾਰੀਆਂ ਥਾਵਾਂ ਬੰਦ ਰਹਿਣਗੀਆਂ। ਸਾਰੇ ਸਮਾਜਿਕ, ਰਾਜਨੀਤਿਕ, ਖੇਡ, ਅਕਾਦਮਿਕ, ਸਭਿਆਚਾਰਕ, ਸਮਾਗਮ ਬੰਦ ਰਹਿਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *