ਕਰੋਨਾ ਵਾਇਰਸ ਨੇ ਤੋੜ ਦਿੱਤੇ ਸਾਰੇ ਰਿਕਾਰਡ, 24 ਘੰਟਿਆਂ ਵਿਚ ਮਿਲੇ 18563 ਪੋਜ਼ੀਟਿਵ ਮਰੀਜ਼ ਅਤੇ ਹੋਈਆਂ 507 ਮੌਤਾਂ-ਦੇਖੋ ਪੂਰੀ ਖ਼ਬਰ

ਦੇਸ਼ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਇੱਕ ਪਾਸੇ ਸਰਕਾਰ ਵੱਲੋਂ ਕਰੋਨਾ ਕਾਰਨ ਲੱਗੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 5 ਲੱਖ 85 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਉੱਧਰ ਬੁੱਧਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 5,85,493 ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਸ ਵਿਚੋਂ 17,400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ 3,47,979 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਉੱਥੇ ਹੀ ਐਕਟਿਵ ਕੇਸ 2 ਲੱਖ 20 ਹਜ਼ਾਰ ਹਨ।

ਇਸੇ ਨਾਲ ਹੀ ਪਿਛਲੇ 24 ਘੰਟੇ ਵਿਚ 18,653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਗਈ ਹੈ। ਆਈਸੀਐੱਮਆਰ ਦੇ ਅੰਕੜਿਆਂ ਮੁਤਾਬਿਕ 30 ਜੂਨ ਤੱਕ ਦੇਸ਼ ਵਿਚ 88 ਲੱਖ, 26 ਹਜ਼ਾਰ, 585 ਟੈਸਟ ਕੀਤੇ ਜਾ ਚੁੱਕੇ ਹਨ। ਇਕੱਲੇ 30 ਜੂਨ ਨੂੰ ਹੀ ਦੇਸ਼ ਵਿਚ 2 ਲੱਖ 17 ਹਜ਼ਾਰ, 931 ਟੈਸਟ ਕੀਤੇ ਗਏ।

ਇਸ ਦੇ ਨਾਲ ਹੀ ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਕਰੋਨਾ ਵਾਇਰਸ ਦੀ ਮਾਰ ਮਹਾਂਰਾਸ਼ਟਰ ਵਿਚ ਪੈ ਰਹੀ ਹੈ। ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਉੱਥੇ ਹੀ 7,855 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: rozanaspokesman

Leave a Reply

Your email address will not be published. Required fields are marked *