ਹੁਣੇ ਹੁਣੇ ਟਰੰਪ ਨੇ ਚੀਨ ਨੂੰ ਦੇ ਦਿੱਤੀ ਇਹ ਸਖ਼ਤ ਧਮਕੀ,ਨਤੀਜੇ ਹੋਣਗੇ ਬੁਰੇ-ਦੇਖੋ ਪੂਰੀ ਖ਼ਬਰ

ਅਮਰੀਕਾ ਵਿਚ ਕੋਰੋਨਾਵਾਇਰਸ ਦੇ ਕਹਿਰ ਨੇ ਮੁੜ ਰਫਤਾਰ ਫੜ ਲਈ ਹੈ। ਪਿਛਲੇ ਇਕ ਹਫਤੇ ਤੋਂ ਹਰ ਰੋਜ਼ ਲਾਗ (ਕੋਵਿਡ -19) ਦੇ 40 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ। ਵਿਗੜਦੇ ਹਾਲਾਤ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਚਿਤਾਵਨੀ ਦਿੱਤੀ ਹੈ ਕਿ ਚੀਨ ਪ੍ਰਤੀ ਉਸ ਦਾ ਗੁੱਸਾ ਵੱਧਦਾ ਜਾ ਰਿਹਾ ਹੈ।

ਦੱਸ ਦਈਏ ਕਿ ਟਰੰਪ, ਵਿਸ਼ਵ ਵਿੱਚ ਕੋਰੋਨਾ ਦੀ ਲਾਗ ਫੈਲਾਉਣ ਲਈ ਸਿਰਫ ਚੀਨ ਨੂੰ ਹੀ ਜ਼ਿੰਮੇਵਾਰ ਠਹਿਰਾ ਰਿਹਾ ਹੈ। ਟਰੰਪ ਲਗਾਤਾਰ ਇਲਜ਼ਾਮ ਲਾ ਰਿਹਾ ਹੈ ਕਿ ਚੀਨ ਨੇ ਦੁਨੀਆ ਨੂੰ ਵਾਇਰਸ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ, ਜਿਸ ਕਾਰਨ ਲੱਖਾਂ ਲੋਕ ਮਾਰੇ ਜਾ ਰਹੇ ਹਨ। ਟਰੰਪ ਨੇ ਕਿਹਾ ਕਿ ਜਿਵੇਂ-ਜਿਵੇਂ ਕੋਰੋਨਾ ਦਾ ਕਹਿਰ ਵਧ ਰਿਹਾ ਹੈ, ਉਸ ਦਾ ਚੀਨ ਪ੍ਰਤੀ ਗੁੱਸਾ ਵੀ ਵਧ ਰਿਹਾ ਹੈ।

ਟਰੰਪ ਨੇ ਮੰਗਲਵਾਰ ਨੂੰ ਟਵੀਟ ਕੀਤਾ, “ਜਿਵੇਂ ਜਿਵੇਂ ਮੈਂ ਵਿਸ਼ਵ ਭਰ ਵਿੱਚ ਮਹਾਂਮਾਰੀ ਫੈਲਦੀ ਵੇਖਦਾ ਰਿਹਾ ਹਾਂ, ਮੇਰਾ ਚੀਨ ਵਿਰੁੱਧ ਗੁੱਸਾ ਵਧਦਾ ਜਾ ਰਿਹਾ ਹੈ।” ਟਰੰਪ ਕੋਰੋਨਾਵਾਇਰਸ ਮਹਾਮਾਰੀ ਲਈ ਬੀਜਿੰਗ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਦੋਵਾਂ ਦੇਸ਼ਾਂ ਵਿਚ ਚੱਲ ਰਹੇ ਟ੍ਰੇਡ ਵਾਰ ਦੇ ਵਿਚਾਲੇ ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਤਣਾਅ ਨੂੰ ਵਧਾ ਦਿੱਤਾ ਹੈ। ਵ੍ਹਾਈਟ ਹਾਊਸ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਟਰੰਪ ਕੋਰੋਨਾ ਦੀ ਲਾਗ ਫੈਲਾਉਣ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ।

ਟਰੰਪ ਦਾ ਦਾਅਵਾ ਹੈ ਕਿ ਉਸ ਕੋਲ ਪੱਕੇ ਸਬੂਤ ਹਨ ਕਿ ਵਾਇਰਸ ਵੂਹਾਨ ਦੀ ਇਕ ਲੈਬ ਵਿਚ ਬਣਾਇਆ ਗਿਆ ਸੀ। ਇਸ ਤੋਂ ਇਲਾਵਾ, ਚੀਨ ਨੇ ਮਨੁੱਖਾਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਵਿਸ਼ਾਣੂ ਦੀ ਜਾਣਕਾਰੀ ਨੂੰ ਨਿਰੰਤਰ ਦਬਾ ਦਿੱਤਾ ਅਤੇ ਜਿਸ ਕਾਰਨ ਦੂਜੇ ਦੇਸ਼ਾਂ ਨੇ ਸਾਵਧਾਨੀ ਦੇ ਉਪਾਅ ਕਰਨ ਵਿੱਚ ਦੇਰੀ ਕੀਤੀ ਅਤੇ ਲਾਗ ਪੂਰੀ ਦੁਨੀਆ ਵਿੱਚ ਫੈਲ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

Leave a Reply

Your email address will not be published. Required fields are marked *