ਇਸ ਦਿਨ ਤੋਂ ਪੰਜਾਬ ਚ’ ਭਾਰੀ ਮੀਂਹ ਆਉਣ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਵੱਡੀ ਰਾਹਤ-ਦੇਖੋ ਪੂਰੀ ਖ਼ਬਰ

ਉੱਤਰ ਭਾਰਤ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਪੰਜਾਬ ‘ਚ ਮਾਨਸੂਨ ਦੀ ਦਸਤਕ ਦੇ ਬਾਵਜੂਦ ਕੁਝ ਹੀ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਅੱਤ ਦੀ ਗਰਮੀ ਝਲ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਹੁਣ ਆਉਂਦੇ ਦਿਨਾਂ ‘ਚ ਮਾਨਸੂਨ ਪੰਜਾਬ ‘ਚ ਖੁੱਲ੍ਹ ਕੇ ਵਰੇਗਾ ਕਿਉਂਕਿ ਮਾਨਸੂਨ ਹੁਣ ਪੂਰੀ ਤਰ੍ਹਾਂ ਪੰਜਾਬ ‘ਚ ਛਾ ਗਿਆ ਹੈ |

ਮੌਸਮ ਮਹਿਕਮੇ ਨੇ ਇਹ ਭਵਿੱਖਬਾਣੀ ਕੀਤੀ ਹੈ ਕਿ 4 ਜੁਲਾਈ ਤੋਂ ਪੰਜਾਬ ਭਰ ‘ਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੀ ਇਹ ਬਾਰਿਸ਼ ਕਾਫ਼ੀ ਲਾਭਦਾਇਕ ਹੈ।

ਮੌਸਮ ਸਬੰਧੀ ਜਾਣਕਾਰੀ ਦਿੰਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ‘ਚ 4 ਜੁਲਾਈ ਤੋਂ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਲਗਭਗ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਹੋਵੇਗੀ।

ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਇਸ ਬਾਰਿਸ਼ ਨਾਲ ਭਰਪੂਰ ਪਾਣੀ ਝੋਨੇ ਦੀ ਫ਼ਸਲ ਲਈ ਮਿਲੇਗਾ, ਉੱਥੇ ਹੀ ਆਮ ਆਦਮੀ ਜੋ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਹੈ ਉਸ ਨੂੰ ਵੀ ਕੁਝ ਰਾਹਤ ਮਿਲੇਗੀ ਅਤੇ ਪਾਰੇ ‘ਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

Leave a Reply

Your email address will not be published. Required fields are marked *