ਰਾਤ ਦਾ ਕਰਫਿਊ ਲਗਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਦਿੱਤਾ ਇਹ ਵੱਡਾ ਹੁਕਮ,ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਆਏ ਦਿਨ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਫਿਰ ਤੋਂ ਚਿੰਤਾ ਵਿੱਚ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕਰੋਨਾ ਦੇ ਕੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ,ਉਨ੍ਹਾਂ 9 ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਲਗਾਉਣ ਦਾ ਅਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਜਾਰੀ ਕੀਤਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਰਾਤ ਦੇ ਕਰਫਿਊ ਲਗਾਉਣ ਤੋਂ ਬਾਅਦ ਹੁਣ ਪੰਜਾਬ ਚ ਇਥੇ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ । ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਪਰ ਉਨ੍ਹਾਂ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।ਹੁਣ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਲੋਕਾਂ ਦੇ ਇਕੱਠ ਸਬੰਧੀ ਕੁਝ ਖਾਸ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਸ ਵਿੱਚ ਇਹ ਨਿਯਮ ਸਮਾਜਿਕ, ਧਾਰਮਿਕ, ਖੇਡਾਂ ਅਤੇ ਸੱਭਿਆਚਾਰਕ ਇਕੱਠਾਂ ਉੱਤੇ ਲਾਗੂ ਹੋਵੇਗਾ।

ਸੂਬੇ ਵਿੱਚ ਹੋਣ ਵਾਲੇ ਇਕੱਠਾਂ ਵਿਚ ਆਉਣ ਵਾਲੇ ਵਿਅਕਤੀ ਅਗਰ ਮਾਸਕ ਨਹੀਂ ਲਾਉਂਦੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਦਾ ਉਲੰਘਣ ਕਰਦੇ ਹਨ ਤਾਂ ਵੀ ਜੁਰਮਾਨਾ ਕੀਤਾ ਜਾਵੇਗਾ। ਉਥੇ ਹੀ ਸੜਕਾਂ ਅਤੇ ਗਲੀਆਂ ਬਜਾਰਾਂ ਸਣੇ ਜਨਤਕ ਥਾਵਾਂ ਉੱਤੇ ਬਿਨਾਂ ਮਾਸਕ ਤੋਂ ਘੁੰਮਣ ਉੱਤੇ ਵੀ ਜੁਰਮਾਨਾ ਕੀਤਾ ਜਾਵੇਗਾ।ਮਾਰਕੀਟ ਵਿਚ ਮਾਸਕ ਨਾ ਪਾਉਣ ਵਾਲੇ ਦੁਕਾਨ ਦਾਰਾਂ ਅਤੇ ਗਾਹਕਾ ਨੂੰ ਵੀ ਜੁਰਮਾਨਾ ਭੁਗਤਣਾ ਪਵੇਗਾ।

ਸੂਬੇ ਅੰਦਰ 100 ਇੰਡੋਰ ਜਾਂ 200 ਆਉਟਡੋਰ ਦੇ ਇਕੱਠ ਦੇ ਪ੍ਰਬੰਧਕਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਪਵੇਗੀ ਕਿ ਇੱਥੇ ਆਉਣ ਵਾਲਿਆਂ ਦਾ 72 ਘੰਟੇ ਪਹਿਲਾਂ ਕੋਰੋਨਾ ਟੈਸਟ ਹੋਇਆ ਹੋਵੇ। ਇਕੱਠ ਵਿਚ ਸ਼ਾਮਲ ਹੋਣ ਵਾਲੇ ਵਿਅਕਤੀ ਨੇ ਕੋਰੋਨਾ ਦਾ ਟੀਕਾ ਲਗਾਇਆ ਹੋਵੇ ਅਤੇ ਉਸ ਕੋਲ ਇਸ ਦਾ ਸਬੂਤ ਹੋਵੇ। ਸਰਕਾਰ ਵੱਲੋਂ ਇਹ ਪਾਬੰਦੀਆਂ ਕਰੋਨਾ ਨੂੰ ਠੱ-ਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ।

Leave a Reply

Your email address will not be published.