ਪੰਜਾਬ ਚ’ ਕਰੋਨਾ ਵਾਇਰਸ ਦਾ ਵੱਡਾ ਧਮਾਕਾ,ਹੁਣੇ ਇੱਕੋ ਥਾਂ ਆਏ ਇਕੱਠੇ 14 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਪੰਜਾਬ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਜਿੱਥੇ ਲਗਾਤਾਰ ਗਿਣਤੀ ਵੱਧ ਰਹੀ ਹੈ, ਉਥੇ ਹੀ ਮੌਤ ਦਰ ਵਿਚ ਵੀ ਵਾਧਾ ਹੋ ਰਿਹਾ ਹੈ। ਬੇਸ਼ੱਕ ਸਰਕਾਰ ਵੱਲੋਂ ਜਿੱਥੇ ਕੋਰੋਨਾ ਦੇ ਜ਼ਿਆਦਾ ਪਾਜ਼ੇਟਿਵ ਮਾਮਲੇ ਪਾਏ ਗਏ ਹਨ, ਉਨ੍ਹਾਂ ਖੇਤਰਾਂ ਨੂੰ ਲਾਕਡਾਊਨ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ। ਜ਼ਿਲ੍ਹਾ ਸੰਗਰੂਰ ਅੰਦਰ ਅੱਜ ਵੀ ਕੋਰੋਨਾ ਦੇ 14 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣ ਨਾਲ ਇਕ ਵਾਰ ਫਿਰ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਮੂਨਕ 2, ਧੂਰੀ 1, ਅਮਰਗੜ੍ਹ 1, ਲੌਂਗੋਵਾਲ 4, ਸੁਨਾਮ 1 ਮਲੇਰਕੋਟਲਾ ਵਿਚ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਤੋਂ ਇਲਾਵਾ ਇਕ ਕੇਸ ਦੇਰ ਰਾਤ ਪਿੰਡ ਬਾਲੀਆਂ ਦੇ ਨੌਜਵਾਨ ਦੇ ਕੋਰੋਨਾ ਪਾਜ਼ੇਟਿਵ ਆਉਣ ਦਾ ਸਾਹਮਣੇ ਆਇਆ।

ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲੇਰਕੋਟਲਾ ਸ਼ਹਿਰ ਨੂੰ ਦੋ ਦਿਨ ਲਈ ਲਾਕਡਾਊਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਪਾਉਣ, ਸੋਸ਼ਲ ਡਿਸਟੈਂਸ ਅਤੇ ਵਾਰ-ਵਾਰ ਹੱਥ ਧੋਣ ਨੂੰ ਤਰਜੀਹ ਦੇਣ। ਪ੍ਰਸ਼ਾਸਨ ਵੱਲੋਂ ਸਿੱਖਿਆ ਵਿਭਾਗ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਕਰੋਨਾ ਨਾਲ 14 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *