ਪੱਕੇ ਹੋਣ ਦੀ ਖੁਸ਼ੀ ਚ’ ਗੁਰਦੁਆਰੇ ਗਏ ਪੰਜਾਬੀ ਦੀ ਇਸ ਤਰਾਂ ਹੋਈ ਦਰਦਨਾਕ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

4 ਸਾਲ ਪਹਿਲਾਂ ਰੋਜ਼ੀ ਰੋਟੀ ਖਾਤਰ ਇਟਲੀ ਗਏ ਝਬਾਲ ਦੇ ਨੌਜਵਾਨ ਪ੍ਰਗਟਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਦੀ ਬੀਤੀ ਰਾਤ ਰੋਮ ਨੇੜੇ ਇਕ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਿਸ ਨਾਲ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਗਟਜੀਤ ਸਿੰਘ ਦੇ ਪਿਤਾ ਗੁਰਮੇਜ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਇਟਲੀ ਰਹਿੰਦਾ ਸੀ ਅਤੇ ਅਜੇ 4 ਦਿਨ ਪਹਿਲਾਂ ਹੀ ਉਸ ਦੇ ਪੱਕੇ ਹੋਣ ਦੇ ਕਾਗਜ਼ ਨਿਕਲੇ ਸਨ।

ਉਨ੍ਹਾਂ ਨੂੰ ਬੀਤੀ ਰਾਤ ਪ੍ਰਗਟਜੀਤ ਸਿੰਘ ਦੇ ਦੋਸਤਾਂ ਦਾ ਫੋਨ ਆਇਆ ਜਿੰਨਾਂ ਦੱਸਿਆ ਕਿ ਬੀਤੀ ਸ਼ਾਮ ਉਹ ਰੋਮ ਨੇੜੇ ਇਕ ਗੁਰਦੁਆਰਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਗਿਆ ਸੀ, ਜਿਥੋ ਵਾਪਸ ਆਉਂਦੇ ਸਮੇਂ ਉਸ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ। ਪ੍ਰਗਟਜੀਤ ਸਿੰਘ ਦੀ ਮੌਤ ਦੀ ਖ਼ਬਰ ਨਾਲ ਜਿੱਥੇ ਪਰਿਵਾਰ ਵਿਚ ਇਕਦਮ ਸੋਗ ਪੈ ਗਿਆ ਉੱਥੇ ਇਲਾਕੇ ‘ਚ ਵੀ ਸੋਗ ਫੈਲ ਗਿਆ।


ਇਸ ਦੁਖਦਾਈ ਘਟਨਾ ‘ਤੇ ਹਲਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਗੱਗੋਬੂਹਾ, ਚੇਅਰਮੈਨ ਰਾਣਾ ਗੰਡੀਵਿੰਡ, ਚੇਅਰਮੈਨ ਰਮਨਕੁਮਾਰ, ਸਰਪੰਚ ਨਰਿੰਦਰ ਪੱਪਾ, ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ, ਸਾਬਕਾ ਸਰਪੰਚ ਪ੍ਰੀਤ ਚੀਨੀਆਂ, ਡਾ.ਸੋਨੂੰ, ਮੈਂਬਰ ਹਰਭਿੰਦਰ ਸਿੰਘ, ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਜਸਬੀਰ ਸਿੰਘ, ਗੁਰਿੰਦਰ ਸਿੰਘ ਬਾਬਾ ਲੰਗਾਹ ਆਦਿ ਨੇ ਦੁੱਖ ਪ੍ਰਗਟ ਕੀਤਾ ਹੈ।


ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *