ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ ਇਕੱਠੇ 258 ਨਵੇਂ ਪੋਜ਼ੀਟਿਵ ਅਤੇ ਹੋਈਆਂ 6 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 258 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ |

ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਐਸਏਐਸ ਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ‘ਚ ਇੱਕ ਇੱਕ ਮੌਤ ਹੋਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 175 ਹੋ ਗਈ ਹੈ।ਮੰਗਲਵਾਰ ਨੂੰ 258 ਨਵੇਂ ਮਰੀਜ਼ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ ਪੌਜ਼ੇਟਿਵ ਮਰੀਜ਼ ਲੁਧਿਆਣਾ ਤੋਂ ਆਏ ਹਨ। ਇਥੇ 78 ਮਰੀਜ਼ ਸੰਕਰਮਿਤ ਪਾਏ ਗਏ ਹਨ।ਅੱਜ ਕੁੱਲ੍ਹ 60 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -27, ਐਸਏਐਸ ਨਗਰ -5, ਗੁਰਦਾਸਪੁਰ -17, ਪਠਾਨਕੋਟ -4, ਹੁਸ਼ਿਆਰਪੁਰ -1, ਮੁਕਤਸਰ -1 ਅਤੇ ਕਪੂਰਥਲਾ ਤੋਂ 5 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 352363 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6749 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4554 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 2020 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *