ਪੰਜਾਬ ਚ’ਸਰਕਾਰੀ ਸਕੂਲਾਂ ਦੀ ਝੰਡੀ,ਸਵਾ ਲੱਖ ਵਿਦਿਆਰਥੀਆਂ ਨੇ ਛੱਡੇ ਪ੍ਰਾਈਵੇਟ ਸਕੂਲ ਕਿਉਂਕਿ…. ਦੇਖੋ ਪੂਰੀ ਖ਼ਬਰ

ਅਕਸਰ ਇਹ ਮੰਨਿਆ ਜਾਂਦਾ ਹੈ ਕਿ ਪੰਜਾਬ ‘ਚ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਨੂੰ ਜ਼ਿਆਦਾ ਤਵੱਜੋਂ ਦਿੱਤੀ ਜਾਂਦੀ ਹੈ। ਇਸ ਦਾ ਇੱਕ ਕਾਰਨ ਬੱਚਿਆਂ ਦਾ ਚੰਗਾ ਭਵਿੱਖ ਹੈ ਪਰ ਇਸ ਵਾਰ ਅੰਕੜੇ ਕੁਝ ਹੋਰ ਹੀ ਦਾਅਵਾ ਕਰ ਰਹੇ ਹਨ।ਸਿੱਖਿਆ ਵਿਭਾਗ ਦੇ ਰਿਕਾਰਡ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲਿਆਂ ਵਿੱਚ 10.38 ਫੀਸਦ ਦਾ ਵਾਧਾ ਹੋਇਆ ਹੈ। ਪਿਛਲੇ ਸੈਸ਼ਨ ‘ਚ ਵਿਦਿਆਰਥੀਆਂ ਦੀ ਗਿਣਤੀ 23 ਲੱਖ 52 ਹਜ਼ਾਰ 112 ਸੀ, ਜੋ ਇਸ ਸਾਲ ਵਧ ਕੇ 25 ਲੱਖ 96 ਹਜ਼ਾਰ 281 ਹੋ ਗਈ ਹੈ।

ਇਨ੍ਹਾਂ ਵਿੱਚੋਂ 1 ਲੱਖ 14 ਹਜ਼ਾਰ 773 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਆਏ ਹਨ। ਪ੍ਰੀ-ਪ੍ਰਾਇਮਰੀ ਸਕੂਲਾਂ ‘ਚ 34.30 ਦੀ ਦਰ ਨਾਲ ਸਭ ਤੋਂ ਵੱਧ ਦਾਖਲਾ ਹੋਇਆ ਹੈ। 22.14% ਦਾਖਲਾ ਲੈ ਕੇ ਮੁਹਾਲੀ ਪਹਿਲੇ, ਫਤਿਹਗੜ੍ਹ ਸਾਹਿਬ 15.78% ਦੇ ਨਾਲ ਦੂਜੇ ਤੇ ਲੁਧਿਆਣਾ 15.28% ਦੇ ਨਾਲ ਤੀਜੇ ਸਥਾਨ ‘ਤੇ ਰਿਹਾ। ਜੇ ਵੇਖਿਆ ਜਾਵੇ ਤਾਂ ਹੁਣ ਵਿਭਾਗ ਦੀ ਜ਼ਿੰਮੇਵਾਰੀ ਵੱਧ ਗਈ ਹੈ ਕਿਉਂਕਿ ਪੰਜਾਬ ਵਿੱਚ ਡਰਾਪ ਆਊਟ ਵੱਡੀ ਸਮੱਸਿਆ ਹੈ।

ਸਕੂਲ ਖੁੱਲ੍ਹਣ ਤੋਂ ਬਾਅਦ ਵਿਭਾਗ ਨੂੰ ਇਹ ਯਕੀਨੀ ਕਰਨਾ ਪਏਗਾ ਕਿ ਬੱਚੇ ਕਿਸੇ ਕਾਰਨ ਕਰਕੇ ਆਪਣੀ ਪੜ੍ਹਾਈ ਤੋਂ ਨਾ ਖੁੰਝਣ। ਦੂਜੇ ਪਾਸੇ ਜੇ ਅਸੀਂ ਪ੍ਰਾਈਵੇਟ ਸਕੂਲਾਂ ਦੀ ਗੱਲ ਕਰੀਏ ਤਾਂ ਇਸ ਸਮੇਂ 34.5 ਲੱਖ ਵਿਦਿਆਰਥੀ ਪੜ੍ਹ ਰਹੇ ਹਨ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤੇ ਅਧਿਆਪਕਾਂ ਦਾ ਤਜ਼ਰਬਾ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਹੋਇਆ ਹੈ।

ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਨੂੰ ਅੱਗੇ ਵਧਣ ਦੇ ਮੌਕੇ ਮਿਲਣੇ ਸ਼ੁਰੂ ਹੋ ਗਏ ਹਨ। ਤਾਲਾਬੰਦੀ ਦੌਰਾਨ ਸਕੂਲਾਂ ‘ਚ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਅਧਿਆਪਕ ਘਰ ਬੈਠ ਕੇ ਵਿਦਿਆਰਥੀਆਂ ਨੂੰ ਆਨਲਾਈਨ ਸਿਖਾ ਰਹੇ ਹਨ। ਸਰਕਾਰ ਨੇ ਬੱਚਿਆਂ ਨੂੰ ਪੜ੍ਹਾਉਣ ਲਈ ਦੂਰਦਰਸ਼ਨ ਦੀ ਵਰਤੋਂ ਵੀ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *