ਹੁਣੇ ਹੁਣੇ ਪੰਜਾਬ ਸਰਕਾਰ ਨੇ ਜ਼ਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼,ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2019 ਵਾਸਤੇ ਆਨਲਾਈਨ ਅਪਲਾਈ ਕਰਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.)  ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in  ਅਤੇ http://nationalawardstoteachers.mhrd.gov.in ‘ਤੇ 11 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।

ਬੁਲਾਰੇ ਅਨੁਸਾਰ ਇਸ ਐਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ‘ਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ 3 ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਇਸ ਦੇ ਨਾਲ ਹੀ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਦਾ ਵਿਜੀਲੈਂਸ ਕਲੀਅਰੈਂਸ ਵਿਵਹਾਰ ਅਤੇ ਆਚਰਣ ਸਰਟੀਫਿਕੇਟੇ ਵੀ ਦੇਣਾ ਹੋਵੇਗਾ।

ਇਹ ਐੱਮ. ਐੱਚ. ਆਰ. ਡੀ. ਦੀ ਸੋਧੀ ਗਾਈਡ ਲਾਈਨ ਅਨੁਸਾਰ ਆਨ ਲਾਈਨ ਪੋਰਟਲ ਤੋਂ ਪ੍ਰਿੰਟ ਆਊਟ ਕੀਤਾ ਜਾਵੇਗਾ ਅਤੇ ਉਸ ਸਰਟੀਫਿਕੇਟ ‘ਤੇ ਸਮੂਹ ਮੈਂਬਰਾਂ ਵੱਲੋਂ ਹਸਤਾਖਰ ਕਰਨ ਤੋਂ ਬਾਅਦ ਮੁੜ ਪੋਰਟਲ ‘ਤੇ ਅਪਲੋਡ ਕੀਤਾ ਜਾਵੇਗਾ।

ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ‘ਚ ਕੇਂਦਰ ਸਰਕਾਰ ਦਾ ਇਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐੱਸ. ਸੀ. ਈ. ਆਰ. ਟੀ. (ਮੈਂਬਰ) ਅਤੇ ਸੂਬਾਈ ਐੱਮ. ਆਈ. ਐੱਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ 6 ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

Leave a Reply

Your email address will not be published. Required fields are marked *