ਹੁਣੇ ਮੌਸਮ ਬਾਰੇ ਆਈ ਤਾਜ਼ਾ ਵੱਡੀ ਜਾਣਕਾਰੀ,ਪੰਜਾਬ ਚ’ ਇਹਨਾਂ ਥਾਂਵਾਂ ਤੇ ਲਗਾਤਾਰ ਪਵੇਗਾ ਮੀਂਹ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਵੱਖ-ਵੱਖ ਇਲਾਕਿਆਂ ‘ਚ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜ਼ਿਲ੍ਹਾ ਲੁਧਿਆਣਾ ‘ਚ ਵੀ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਮਹਿਕਮੇ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 2 ਦਿਨਾਂ ਤੱਕ ਇਸੇ ਤਰ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਦੀਆਂ ਛਹਿਬਰਾਂ ਲੱਗੀਆਂ ਰਹਿਣਗੀਆਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ 17 ਐੱਮ. ਐੱਮ. ਮੀਂਹ ਪੈ ਚੁੱਕਾ ਹੈ, ਜਦੋਂ ਕਿ ਜੁਲਾਈ ਦੇ ਪਹਿਲੇ ਹਫਤੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਹਫ਼ਤੇ ‘ਚ 63 ਐੱਮ. ਐੱਮ. ਬਾਰਸ਼ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ‘ਚ ਔਸਤਨ 200 ਐੱਮ. ਐੱਮ. ਤੱਕ ਮੀਂਹ ਪੈਂਦਾ ਹੈ।

ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਆਉਂਦੇ ਦੋ ਦਿਨਾਂ ਤੱਕ ਪੰਜਾਬ ਦੇ ਹਿੱਸਿਆਂ ‘ਚ ਮਾਨਸੂਨ ਕਾਫੀ ਸਰਗਰਮ ਹੈ, ਇਸ ਲਈ ਦੋ ਦਿਨ ਲਗਭਗ ਪੰਜਾਬ ਦੇ ਹਰ ਹਿੱਸੇ ‘ਚ ਮੀਂਹ ਪਵੇਗਾ। ਉਨ੍ਹਾਂ ਕਿਹਾ ਕਿ ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ, ਮੱਕੀ ਅਤੇ ਨਰਮੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ ਕਿਉਂਕਿ ਬੀਤੇ ਦਿਨੀਂ ਪਾਰਾ ਲਗਾਤਾਰ ਵੱਧਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ‘ਚ ਔਸਤਨ 200 ਐੱਮ. ਐੱਮ. ਤੱਕ ਮੀਂਹ ਪੈਂਦਾ ਹੈ। ਡਾ. ਪ੍ਰਭਜੋਤ ਦਾ ਜਾ ਰਿਹਾ ਸੀ ਅਤੇ ਮੀਂਹ ਪੈਣ ਕਾਰਨ ਪਾਰੇ ‘ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।

ਮੀਂਹ ਨੇ ਖੋਲ੍ਹੀ ਸਰਕਾਰ ਦੇ ਕੰਮਾਂ ਦੀ ਪੋਲ – ਸ਼ਹਿਰ ‘ਚ ਮੀਂਹ ਪੈਣ ਕਾਰਨ ਜਨਤਾ ਨਗਰ, ਜੈਮਲ ਸਿੰਘ ਰੋਡ ਅਤੇ ਚੌੜਾ ਬਾਜ਼ਾਰ ‘ਚ ਪਾਣੀ ਖੜ੍ਹਾ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਲੋਕਾਂ ਦਾ ਕਹਿਣਾ ਸੀ ਕਿ ਮੀਂਹ ਕਾਰਨ ਉਨ੍ਹਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਹੈ ਪਰ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਉਨ੍ਹਾਂ ਨੂੰ ਕੰਮਾਂ-ਕਾਰਾਂ ‘ਤੇ ਜਾਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

Leave a Reply

Your email address will not be published. Required fields are marked *