ਚੜ੍ਹਦੀ ਸਵੇਰ ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਇੱਕੋ ਥਾਂ ਮਿਲੇ ਇਕੱਠੇ 41 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪਟਿਆਲਾ ਦੇ ਲੋਕਾਂ ਲਈ ਵੀਰਵਾਰ ਦੀ ਚੜ੍ਹਦੀ ਸਵੇਰ ਹੀ ਬੁਰੀ ਖਬਰ ਸਾਹਮਣੇ ਆਈ। ਜ਼ਿਲ੍ਹੇ ‘ਚ ਵੀਰਵਾਰ ਨੂੰ 41 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਅਸਲ ‘ਚ ਉਕਤ ਨਮੂਨਿਆਂ ਦੀ ਰਿਪੋਰਟ ਬੀਤੀ ਰਾਤ ਹੀ ਆ ਗਈ ਸੀ, ਜਿਸ ਤੋਂ ਬਾਅਦ ਸਿਹਤ ਮਹਕਿਮੇ ਦੇ ਮੁਲਾਜ਼ਮ ਤੜਕੇ ਸਵੇਰੇ 4 ਵਜੇ ਤੱਕ ਡਟੇ ਰਹੇ।

ਫਿਲਹਾਲ ਇਹ ਕੇਸ ਕਿਨ੍ਹਾਂ ਇਲਾਕਿਆਂ ਨਾਲ ਸਬੰਧਿਤ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 485 ਤੱਕ ਪਹੁੰਚ ਗਈ ਹੈ, ਜਦੋਂ ਕਿ ਸ਼ਹਿਰ ਅੰਦਰ 231 ਕੋਰੋਨਾ ਦੇ ਸਰਗਰਮ ਮਾਮਲੇ ਚੱਲ ਰਹੇ ਹਨ।

ਇਨ੍ਹਾਂ ‘ਚੋਂ 203 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਾਰਨ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *