ਏਹ ਨੀ ਹੱਟਦਾ ! ਹੁਣ ਟਰੰਪ ਨੇ ਪਾ ਦਿੱਤਾ ਇਹ ਵੱਡਾ ਪੰਗਾ-ਦੇਖੋ ਪੂਰੀ ਖ਼ਬਰ

ਚੀਨ ਵੱਲੋਂ ਕੋਰੋਨਾ ਮਹਾਂਮਾਰੀ ਦਾ ਫਾਇਦਾ ਚੁੱਕਣ ਦੀਆਂ ਕੋਸ਼ਿਸ਼ਾਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਅਮਰੀਕੀ ਸੰਸਦ ‘ਚ ਬਿੱਲ ਪੇਸ਼ ਕੀਤਾ ਗਿਆ। ਇਸ ‘ਚ ਚੀਨੀ ਸਰਕਾਰ ਦੇ ਗ਼ਲਤ ਕੰਮਾਂ ਦੀ ਪਛਾਣ ਕਰਨ, ਵਿਸ਼ਲੇਸ਼ਣ ਕਰਨ ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਮੰਗ ਕੀਤੀ ਗਈ ਹੈ। ਅਮਰੀਕਾ ਦੇ 14 ਸੰਸਦ ਮੈਂਬਰਾਂ ਨੇ ਮਿਲ ਕੇ ਇਹ ਬਿੱਲ ਪੇਸ਼ ਕੀਤਾ ਹੈ।

ਸੰਸਦ ਮੈਂਬਰ ਜੇਰੇਡ ਗੋਲਡਨ ਨੇ ਸੰਸਦ ਦੇ ਹੇਠਲੇ ਸਦਨ, ਅਮਰੀਕੀ ਪ੍ਰਤੀਨਿਧ ਸਦਨ ‘ਚ ‘ਪ੍ਰਿਵੈਂਟਿੰਗ ਚਾਈਨਾ ਫਰੋਮ ਐਕਸਪਲਾਈਟਿੰਗ ਕੋਵਿਡ-19 ਐਕਟ’ ਨਾਮਕ ਬਿੱਲ ਪੇਸ਼ ਕੀਤਾ ਹੈ। ਇਸ ਦਾ ਸਮਰਥਨ 13 ਹੋਰ ਸੰਸਦ ਮੈਂਬਰਾਂ ਨੇ ਕੀਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ, ਨੈਸ਼ਨਲ ਇੰਟੈਲੀਜੈਂਸ (ਡੀਐਨਆਈ) ਦੇ ਡਾਇਰੈਕਟਰ ਲਈ ਚੀਨ ਮਾਮਲੇ ਦੀ ਜਾਂਚ ਕਰਨਾ ਲਾਜ਼ਮੀ ਹੋ ਜਾਵੇਗਾ। ਬਿੱਲ ‘ਚ ਇਸ ਗੱਲ ਦੀ ਜਾਂਚ ਦੀ ਮੰਗ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਚੀਨੀ ਸਰਕਾਰ ਨੇ ਕੋਵਿਡ-19 ਦੇ ਪਰਦੇ ਹੇਠ ਆਪਣੇ ਕੌਮੀ ਹਿੱਤਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ।

ਅਮਰੀਕਾ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਦੀ ਮੰਗ: ਅਮਰੀਕਾ ਲਈ ਪੈਦਾ ਹੋਏ ਖਤਰੇ ਦਾ ਮੁਲਾਂਕਣ ਕਰਨ ਦੀ ਮੰਗ ਵੀ ਕੀਤੀ ਗਈ ਹੈ। ਗੋਲਡਨ ਨੇ ਕਿਹਾ, “ਕੋਵਿਡ -19 ਦੀ ਸ਼ੁਰੂਆਤ ਤੋਂ ਹੀ ਇਸ ਗੱਲ ਦਾ ਸਬੂਤ ਹੈ ਕਿ ਚੀਨ ਸਾਈਬਰ ਚੋਰੀ ਤੇ ਝੂਠੀਆਂ ਖ਼ਬਰਾਂ ਰਾਹੀਂ ਅਮਰੀਕੀਆਂ ਖ਼ਿਲਾਫ਼ ਮਹਾਮਾਰੀ ਦੀ ਵਰਤੋਂ ਕਰ ਰਿਹਾ ਹੈ। ਸਾਨੂੰ ਇਨ੍ਹਾਂ ਖਤਰਿਆਂ ਨੂੰ ਪੂਰੀ ਤਰ੍ਹਾਂ ਸਮਝਣ ਤੇ ਉਨ੍ਹਾਂ ਦਾ ਜਵਾਬ ਦੇਣ ਦੀ ਲੋੜ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *