ਪੰਜਾਬ ਚ’ ਕਰੋਨਾ ਨੇ ਧਾਰਿਆ ਖਤਰਨਾਕ ਰੂਪ, ਇਹਨਾਂ 5 ਜ਼ਿਲ੍ਹਿਆਂ ਚ’ ਦੁਬਾਰਾ ਫ਼ਿਰ ਹੋਵੇਗੀ ਸਖ਼ਤੀ-ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗਾ ਹੈ। ਵੀਰਵਾਰ ਨੂੰ 234 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਸਰਕਾਰ ਸਖਤੀ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਲੁਧਿਆਣਾ, ਜਲੰਧਰ, ਸੰਗਰੂਰ, ਗੁਰਦਾਸਪੁਰ ਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਉਂਦਿਆਂ ਕੰਟੇਨਮੈਂਟ ਜ਼ੋਨ ਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸ਼ਨਾਖਤ ਕਰਕੇ ਲੋਕਾਂ ਦੀਆਂ ਸਰਗਰਮੀਆਂ ਸੀਮਤ ਕੀਤੀਆਂ ਜਾ ਰਹੀਆਂ ਹਨ।

ਅੰਮ੍ਰਿਤਸਰ ਚ ਮੌਤਾਂ ਦੀ ਗਿਣਤੀ 50, ਲੁਧਿਆਣਾ ’ਚ 30, ਜਲੰਧਰ ’ਚ 22, ਸੰਗਰੂਰ ’ਚ 17 ਹੋ ਚੁੱਕੀ ਹੈ।ਸਿਹਤ ਵਿਭਾਗ ਮੁਤਾਬਕ ਵੀਰਵਾਰ ਤੱਕ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਲੁਧਿਆਣਾ ਤੇ ਕਪੂਰਥਲਾ ਵਿੱਚ ਇੱਕ-ਇੱਕ ਵਿਅਕਤੀ ਕਰੋਨਾ ਦੀ ਭੇਟ ਚੜ੍ਹਿਆ ਹੈ।

ਇਸੇ ਤਰ੍ਹਾਂ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 57, ਪਟਿਆਲਾ ਵਿੱਚ 42, ਜਲੰਧਰ ਵਿੱਚ 34, ਸੰਗਰੂਰ ਵਿੱਚ 16, ਅੰਮ੍ਰਿਤਸਰ ਵਿੱਚ 14, ਮੁਹਾਲੀ ਵਿੱਚ 10, ਫਿਰੋਜ਼ਪੁਰ ਤੇ ਤਰਨ ਤਾਰਨ ’ਚ 9-9, ਫਤਿਹਗੜ੍ਹ ਸਾਹਿਬ ਵਿੱਚ 8, ਗੁਰਦਾਸਪੁਰ ’ਚ 7, ਕਪੂਰਥਲਾ ਵਿੱਚ 5, ਨਵਾਂਸ਼ਹਿਰ ਵਿੱਚ 4, ਪਠਾਨਕੋਟ, ਰੋਪੜ, ਮੋਗਾ, ਮੁਕਤਸਰ ਤੇ ਹੁਸ਼ਿਆਰਪੁਰ ਵਿੱਚ 3-3, ਮਾਨਸਾ ਤੇ ਫਰੀਦਕੋਟ ਵਿੱਚ 2-2 ਅਤੇ ਬਠਿੰਡਾ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਪੰਜਾਬ ’ਚ ਕਰੋਨਾਵਾਇਰਸ ਦੇ ਫੈਲਾਅ ਦੌਰਾਨ ਸਿਵਲ ਤੇ ਪੁਲਿਸ ਅਧਿਕਾਰੀ ਵੀ ਵੱਡੇ ਪੱਧਰ ’ਤੇ ਲਾਗ ਦਾ ਸ਼ਿਕਾਰ ਹੋਏ ਹਨ। ਸਿਹਤ ਵਿਭਾਗ ਮੁਤਾਬਕ 13 ਪੀਸੀਐਸ ਅਫ਼ਸਰ, ਇੱਕ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਅੱਧੀ ਦਰਜਨ ਪੁਲਿਸ ਕਰਮਚਾਰੀ ਅਤੇ 2 ਸਿਵਲ ਸਰਜਨਾਂ ਸਮੇਤ ਸੱਤ ਸਿਹਤ ਕਾਮੇ ਲਾਗ ਦਾ ਸ਼ਿਕਾਰ ਹੋਏ ਹਨ। ਸੂਬੇ ਵਿੱਚ ਲੰਘੇ 24 ਘੰਟਿਆਂ ਦੌਰਾਨ 5 ਮੌਤਾਂ ਤੇ 234 ਸੱਜਰੇ ਮਾਮਲੇ ਸਾਹਮਣੇ ਆਉਣ ਨਾਲ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 183 ਤੱਕ ਤੇ ਕੁੱਲ ਕੇਸਾਂ ਦੀ ਗਿਣਤੀ 7,140 ਤੱਕ ਅੱਪੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

Leave a Reply

Your email address will not be published. Required fields are marked *