ਕਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਇੱਥੇ ਮੁੜ ਤੋਂ ਲਗਾਇਆ ਲੌਕਡਾਊਨ-ਦੇਖੋ ਪੂਰੀ ਖ਼ਬਰ

ਦੇਸ਼ ਭਰ ‘ਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ‘ਤੇ ਫਿਲਹਾਲ ਕੋਈ ਵਿਰ੍ਹਾਮ ਨਹੀਂ ਲੱਗ ਰਿਹਾ। ਲੌਕਡਾਨ ਤੋਂ ਬਾਅਦ ਸ਼ੁਰੂ ਹੋਏ ਅਨਲੌਕ ਦੌਰਾਨ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ‘ਚ ਉੱਤਰ ਪ੍ਰਦੇਸ਼ ‘ਚ ਇਕ ਵਾਰ ਫਿਰ ਤੋਂ ਕੁਝ ਦਿਨਾਂ ਲਈ ਲੌਕਡਾਊਨ ਲਾਇਆ ਗਿਆ ਹੈ।

ਇਹ ਲੌਕਡਾਊਨ 10 ਜੁਲਾਈ ਦੀ ਰਾਤ 10 ਵਜੇ ਤੋਂ 13 ਜੁਲਾਈ ਸਵੇਰ ਪੰਜ ਵਜੇ ਤਕ ਜਾਰੀ ਰਹੇਗਾ। ਹਾਲਾਂਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ‘ਚ ਕਿਸੇ ਤਰ੍ਹਾਂ ਦੀ ਅੜਚਨ ਨਹੀਂ ਆਏਗੀ। ਅਜਿਹੇ ‘ਚ ਉੱਤਰ ਪ੍ਰਦੇਸ਼ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਲਏ ਹਨ। 10 ਜੁਲਾਈ ਦੀ ਰਾਤ ਤੋਂ ਹੀ ਗਾਜ਼ੀਆਬਾਦ ਦੀ ਸਰਹੱਦ ਸੀਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਉਣ-ਜਾਣ ਵਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਓਧਰ ਦਿੱਲੀ ਪੁਲਿਸ ਵੱਲੋਂ ਵੀ ਗਾਜ਼ੀਆਬਾਦ ਬਾਰਡਰ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਬਿਨਾਂ ਮਾਸਕ ਪਹਿਨੇ ਬਾਹਰ ਨਿੱਕਲਣ ‘ਤੇ ਰੋਕ ਲੱਗੀ ਹੋਈ ਹੈ। ਭਾਰਤ ‘ਚ ਦਿਨ ਬ ਦਿਨ ਕੋਰੋਨਾ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਜਿਸ ਕਾਰਨ ਯੂਪੀ ‘ਚ ਮੁੜ ਤੋਂ ਲੌਕਡਾਊ ਕੀਤਾ ਗਿਆ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha

Leave a Reply

Your email address will not be published. Required fields are marked *