ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ ਇਕੱਠੇ 357 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪੰਜਾਬ ਚ ਅੱਜ ਕੋਰੋਨਾ ਨੇ ਹਾਲਤ ਵਸੋਂ ਬਾਹਰ ਕਰ ਦਿਤੇ ਹਨ। ਹੁਣ ਕੋਰੋਨਾ ਪੂਰੀ ਤਰਾਂ ਨਾਲ ਬੇ ਕਾਬੂ ਹੋ ਗਿਆ ਹੈ। ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 357 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 8,178 ਹੋ ਗਈ ਹੈ।

ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 05 ਮੌਤਾਂ ਦਰਜ ਕੀਤੀਆਂ ਗਈਆਂ ਹਨ (2 ਅੰਮ੍ਰਿਤਸਰ, 3 ਜਲੰਧਰ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 204 ਹੋ ਗਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 5586 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2388 ਐਕਟਿਵ ਕੇਸ ਹਨ।

ਅੱਜ ਸਭ ਤੋਂ ਵੱਧ 65 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1441 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 1276 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1087 ਕੇਸ ਸਾਹਮਣੇ ਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *