ਪੰਜਾਬ ਸਰਕਾਰ ਨੇ ਇਹਨਾਂ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕਰਨਾ ਪਵੇਗਾ ਸਿਰਫ਼ ਇਹ ਕੰਮ-ਦੇਖੋ ਪੂਰੀ ਖ਼ਬਰ

ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫਰਾਂ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ (Home Quarantine) ਤੋਂ ਛੋਟ ਦੇ ਦਿੱਤੀ ਗਈ ਹੈ।

ਉਨ੍ਹਾਂ ਨੂੰ ਸੂਬੇ ਦੀ ਸੀਮਾ ‘ਤੇ ਚੈੱਕ ਪੋਸਟ ‘ਤੇ ਸਿਰਫ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਤੇ ਹੋਰ ਕਾਰੋਬਾਰੀ ਮੁਸਾਫਰਾਂ ਆਦਿ ਲਈ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਦੀ ਇੱਥੇ ਪਹੁੰਚਣ ‘ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾਂ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ। ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ ‘ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਇੰਚਾਰਜ ਅਫਸਰ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ।

ਉਨ੍ਹਾਂ ਨੂੰ ਆਪਣੇ ਮੋਬਾਈਲਾਂ ‘ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ ‘ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰਨ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ ਤੇ ਮਾਸਕ ਪਹਿਨਣ/ਸਮਾਜਿਕ ਦੂਰੀ ਆਦਿ ਦਾ ਪਾਲਣ ਨਾ ਕਰਨ ‘ਤੇ ‘ਦ ਐਪੀਡੈਮਿਕ ਡਿਜੀਜ਼ ਐਕਟ-1897’ ਦੀ ਵਿਵਸਥਾ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।news source: abpsanjha

Leave a Reply

Your email address will not be published. Required fields are marked *