ਪੰਜਾਬ ਚ’ ਕਰੋਨਾ ਹੋਇਆ ਬੇਕਾਬੂ, ਅੱਜ ਮਿਲੇ 340 ਨਵੇਂ ਪੋਜ਼ੀਟਿਵ ਅਤੇ ਹੋਈਆਂ 9 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ਚ ਕੋਰੋਨਾ ਦੀ ਹਨੇਰੀ ਝੁਲ ਗਈ ਹੈ ਸਰਕਾਰ ਦੁਆਰਾ ਹਰ ਉਪਾਅ ਨੂੰ ਕੋਰੋਨਾ ਖਾਈ ਜਾ ਰਿਹਾ ਹੈ ਹੁਣ ਤਾਂ ਪੰਜਾਬ ਸਰਕਾਰ ਦੇ ਵਿਚ ਵੀ ਕੋਰੋਨਾ ਨੇ ਐਂਟਰੀ ਕਰ ਲਈ ਹੈ। ਕੱਲ੍ਹ ਪੰਜਾਬ ਦੇ ਕੈਬਨਿਟ ਮੰਤਰੀ ਬਾਜਵਾ ਨੂੰ ਵੀ ਕੋਰੋਨਾ ਹੋ ਗਿਆ ਹੈ ਉਹਨਾਂ ਦੀ ਰਿਪੋਰਟ ਵੀ ਪੌਜੇਟਿਵ ਆ ਗਈ ਹੈ। ਜਿਸ ਨਾਲ ਪੰਜਾਬ ਸਰਕਾਰ ਇਸ ਮਸਲੇ ਤੇ ਹੋਰ ਸੀਰੀਅਸ ਹੋ ਗਈ ਹੈ।

ਪੰਜਾਬ ‘ਚ ਮੰਗਲਵਾਰ ਕੋਰੋਨਾਵਾਇਰਸ ਦੇ 340 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 8,511 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਮੰਗਲਵਾਰ ਸੂਬੇ ‘ਚ 09 ਮੌਤਾਂ ਦਰਜ ਕੀਤੀਆਂ ਗਈਆਂ ਹਨ |

(1 ਅੰਮ੍ਰਿਤਸਰ, 1 ਫਾਜ਼ਿਲਕਾ, 2 ਐਸਏਐਸ ਨਗਰ, 3 ਲੁਧਿਆਣਾ, 2 ਸੰਗਰੂਰ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 213 ਹੋ ਗਈ ਹੈ।ਉੱਥੇ ਹੀ ਸੂਬੇ ਵਿੱਚ ਹੁਣ ਤੱਕ 5,663 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2,635 ਐਕਟਿਵ ਕੇਸ ਹਨ।

ਮੰਗਲਵਾਰ ਸਭ ਤੋਂ ਵੱਧ 80 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1,520 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 80 ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 1,345 ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1,109 ਕੇਸ ਸਾਹਮਣੇ ਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *