ਪੰਜਾਬ ਚ’ ਕਰਨਾ ਦਾ ਵੱਡਾ ਕਹਿਰ: ਇੱਥੇ ਮਿਲੇ ਇਕੱਠੇ 61 ਨਵੇਂ ਪੌਜੇਟਿਵ-ਦੇਖੋ ਪੂਰੀ ਖਬਰ

ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਫਾਜ਼ਿਲਕਾ ਜ਼ਿਲੇ ਤੋਂ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ 27 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਬੂਰ ਵਾਲਾ ਵਾਸੀ 19 ਸਾਲਾ ਔਰਤ ਵਿਧਾਨ ਸਭਾ ਹਲਕਾ ਜਲਾਲਾਬਾਦ ਖੇਤਰ ਦੇ ਪਿੰਡ ਕੱਟਿਆਂਵਾਲੀ ਵਿਖੇ ਵਿਆਹੀ ਹੋਈ ਸੀ ਅਤੇ ਹੁਣ ਪੇਕੇ ਪਿੰਡ ਰਹਿ ਰਹੀ ਸੀ । ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਸੀ ।


ਇੱਥੇ ਉਸ ਦੇ ਖੂਨ ਦਾ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜਿਆ ਗਿਆ ਸੀ। ਕੱਲ੍ਹ 15 ਜੁਲਾਈ ਦੀ ਸ਼ਾਮ ਨੂੰ ਉਸਦੀ ਮੌਤ ਹੋ ਗਈ । ਕੱਲ੍ਹ ਸ਼ਾਮ ਨੂੰ ਹੀ ਸ਼ੱਕੀ ਮਰੀਜਾਂ ਦੀ ਆਈ ਮੈਡੀਕਲ ਰਿਪੋਰਟ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ । ਸਿਵਲ ਸਰਜਨ ਫਾਜ਼ਿਲਕਾ ਅਨੁਸਾਰ ਸਿਹਤ ਵਿਭਾਗ ਵੱਲੋਂ ਇਸ ਮਰੀਜ਼ ਦੇ ਸੰਪਰਕ ਵਿੱਚ ਆਏ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ। ਦੱਸਣਯੋਗ ਹੈ ਕਿ ਫਾਜ਼ਿਲਕਾ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚੋਂ 7 ਮਰੀਜ਼ ਜਲਾਲਾਬਾਦ ਨਾਲ ਸਬੰਧਤ ਹਨ ਅਤੇ ਕੁਝ ਮਰੀਜ਼ਾਂ ਦੀ ਟ੍ਰੈਵਲ ਹਿਸਟਰੀ ਦੂਜੇ ਸੂਬਿਆਂ ਦੀ ਹੈ। ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ਨੂੰ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੋਰੋਨਾ ਦੇ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੁਲ ਪੀੜਤਾਂ ਦੀ ਗਿਣਤੀ 141 ਹੋ ਗਈ ਹੈ, ਜਿਨ੍ਹਾਂ ਵਿਚੋਂ 102 ਲੋਕ ਟੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਜ਼ਿਲੇ ਵਿਚ ਹੁਣ 89 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਸਿਵਲ ਸਰਜਨ ਡਾ. ਜੁਗਲ ਕੁਸ਼ੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮਿਲੇ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸਿਹਤ ਵਿਭਾਗ ਵੱਲੋਂ ਸੂਚੀ ਬਣਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਟੈਸਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲੇ ਵਿਚੋਂ 19 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ 6 ਬੀਐਸਐਫ ਦੇ ਜਵਾਨ ਵੀ ਸ਼ਾਮਲ ਸਨ।

ਦੇਖੋ ਹੋ ਤਾਜਾ ਵੱਡੀ ਖਬਰ: ਬਠਿੰਡਾ ਤੋਂ 22, ਧਰਮਕੋਟ ਤੋਂ 3 ਤੇ ਫਿਰੋਜ਼ਪੁਰ ਤੋਂ ਸਾਹਮਣੇ ਆਏ 9 ਨਵੇਂ ਮਾਮਲੇ

ਕੋਰੋਨਾ ਦਾ ਕਹਿਰ ਸੂਬੇ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਿਆਂ ਵਿਚ ਬਠਿੰਡਾ ਜ਼ਿਲੇ ਤੋਂ ਕੋਰੋਨਾ ਦੇ 22, ਮੋਗਾ ਜ਼ਿਲੇ ਦੇ ਧਰਮਕੋਟ ਤੋਂ ਤਿੰਨ ਅਤੇ ਫਿਰੋਜ਼ਪੁਰ ਤੋਂ 9 ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਬਠਿੰਡਾ ਵਿਚ ਕੋਰੋਨਾ ਦੇ ਅੱਜ 22 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ ਸੈਨਿਕ ਛਾਉਣੀ ਅਤੇ ਏਅਰਫੋਰਸ ਸਟੇਸ਼ਨ ਤੋਂ ਵੀ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਮਰੀਜ਼ ਬੱਲਾ ਰਾਮ ਨਗਰ, ਨਵੀਂ ਬਸਤੀ, ਗਣਪਤੀ ਇਨਕਲੇਵ, ਹਨੂੰਮਾਨ ਮੰਦਰ, ਰੇਲਵੇ ਸਟੇਸ਼ਨ, ਰਿਫਾਈਨਰੀ, ਖਾਲਸਾ ਕਾਲੋਨੀ, ਸੀ.ਆਈ.ਏ. ਸਟਾਫ-2, ਧੋਬੀਆਣਾ ਬਸਤੀ, ਮਾਡਲ ਟਾਊਨ, ਗੋਨਿਆਣਾ ਮੰਡੀ, ਨੀਲ ਗਿਰੀ ਇਨਕਲੇਵ, ਜੱਸੀ ਬਾਗਵਾਲੀ, ਅਜੀਤ ਰੋਡ, ਵਰਧਮਾਨ ਸਪੀਨਿੰਗ ਮਿੱਲ ਨਾਲ ਸਬੰਧਤ ਹਨ।

ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਬਠਿੰਡਾ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 242 ਹੋ ਗਈ ਗਈ ਹੈ, ਜਿਨ੍ਹਾਂ ਵਿਚੋਂ 108 ਮਾਮਲੇ ਅਜੇ ਵੀ ਐਕਟਿਵ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਥੇ ਹੀ ਮੋਗਾ ਦੇ ਧਰਮਕੋਟ ਤੋਂ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਥੇ ਪਿੰਡ ਫਲਾਹਗੜ੍ਹ ਤੋਂ ਇਕ ਪੁਲਿਸ ਮੁਲਾਜ਼ਮ, ਪਿੰਡ ਜਲਾਲਾਬਾਦ ਤੋਂ ਇਕ ਵਿਅਕਤੀ ਲਾਲ ਸਿੰਘ ਅਤੇ ਪਿੰਡ ਕੜਿਆਲ ਤੋਂ ਵਿੱਕੀ ਨਾਂ ਦੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਮਰੀਜ਼ਾਂ ਨੂੰ ਬਾਘਾਪੁਰਾਣਾ ਵਿਖੇ ਆਈਸੋਲੇਟ ਕੀਤਾ ਜਾ ਰਿਹਾ ਹੈ, ਜਦਕਿ ਪਿੰਡ ਕਡਿਆਲ ਦੇ ਵਿਅਕਤੀ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਹੈ।

ਫਿਰੋਜ਼ਪੁਰ ਵਿਚ ਕੋਰੋਨਾ ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਇਹ ਮਾਮਲੇ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਅਤੇ ਕੁਝ ਪਿੰਡਾਂ ਨਾਲ ਸਬੰਧਤ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਸੂਚੀ ਬਣਾਈ ਜਾ ਰਹੀ ਹੈ।news source: dailypostpunjabi

Leave a Reply

Your email address will not be published. Required fields are marked *