ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 298 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ

ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 298 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 9,094 ਹੋ ਗਈ ਹੈ।

ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 09 ਮੌਤਾਂ ਦਰਜ ਕੀਤੀਆਂ ਗਈਆਂ ਹਨ (1 ਗੁਰਦਾਸਪੁਰ, 1 ਪਟਿਆਲਾ, 4 ਲੁਧਿਆਣਾ, 2 ਜਲੰਧਰ, 1 ਕਪੂਰਥਲਾ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 230 ਹੋ ਗਈ ਹੈ।ਉੱਥੇ ਹੀ ਸੂਬੇ ਵਿੱਚ ਹੁਣ ਤੱਕ 6,277 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2,587 ਐਕਟਿਵ ਕੇਸ ਹਨ।

ਅੱਜ 49 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1,632 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 39 ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 1,467 ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1,160 ਕੇਸ ਸਾਹਮਣੇ ਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: golbalpunjab

Leave a Reply

Your email address will not be published. Required fields are marked *