ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣ ਇੱਥੇ ਮਿਲੇ 47 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਕੋਰੋਨਾ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਸਾਰੇ ਦੇਸ਼ਾਂ ਵਲੋਂ ਕੋਰੋਨਾ ਵਾਇਰਸ ਖਿਲਾਫ ਜੰਗ ਲੜੀ ਜਾ ਰਹੀ ਹੈ। ਸੂਬੇ ਵਿਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਜਿਲ੍ਹਾ ਮੋਗਾ ਤੋਂ ਅੱਜ 15 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 2 ਪੁਲਿਸ ਕਰਮਚਾਰੀ ਤੇ ਇਕ ਵਿਅਕਤੀ ਬਾਹਰੋਂ ਆਇਆ ਹੈ ਤੇ 6 ਵਿਅਕਤੀ ਅਜਿਹੇ ਹਨ ਜਿਨ੍ਹਾਂ ਦੇ ਸੈਂਪਲ ਸ਼ੱਕ ਦੇ ਆਧਾਰ ‘ਤੇ ਲਏ ਗਏ ਸਨ। ਮੋਗੇ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ 169 ਤਕ ਪੁੱਜ ਗਈ ਹੈ।

ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 9000 ਤੋਂ ਵੀ ਵਧ ਹੋ ਗਈ ਹੈ। ਸਭ ਤੋਂ ਵਧ ਕੇਸ ਜਿਲ੍ਹਾ ਲੁਧਿਆਣਾ ਵਿਖੇ 1638 ਹਨ। ਇਸ ਤੋਂ ਬਾਅਦ ਜਿਲ੍ਹਾ ਜਲੰਧਰ ਵਿਚ ਵੀ ਪਾਜੀਟਿਵ ਕੇਸਾਂ ਦੀ ਗਿਣਤੀ 1533 ਹੋ ਗਈ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ 1170, ਪਟਿਆਲੇ ਤੋਂ 776, ਮੋਹਾਲੀ ਤੋਂ 478, ਗੁਰਦਾਸਪੁਰ ਤੋਂ 297 ਕੇਸ, ਹੁਸ਼ਿਆਰਪੁਰ ਤੋਂ 220, ਨਵਾਂਸ਼ਹਿਰ ਤੋਂ 253, ਮੁਕਤਸਰ ਤੋਂ 162, ਫਤਿਹਗੜ੍ਹ ਸਾਹਿਬ ਤੋਂ 192, ਰੋਪੜ ਤੋਂ 144, ਮੋਗੇ ਤੋਂ 169, ਕਪੂਰਥਲੇ ਤੋਂ 145, ਫਿਰੋਜ਼ਪੁਰ ਤੋਂ 199, ਫਾਜ਼ਿਲਕਾ ਤੋਂ 138, ਬਠਿੰਡਾ ਤੋਂ 171, ਬਰਨਾਲਾ ਤੋਂ 79 ਕੇਸ ਸਾਹਮਣੇ ਆਏ ਹਨ। ਸੂਬੇ ਵਿਚੋਂ 6296 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਐਕਟਿਵ ਮਾਮਲਿਆਂ ਦੀ ਗਿਣਤੀ 2591 ਹੈ। ਇਸ ਖਤਰਨਾਕ ਵਾਇਰਸ ਨਾਲ ਪੰਜਾਬ ਵਿਚ ਅਜੇ ਤਕ 231 ਮੌਤਾਂ ਹੋ ਚੁੱਕੀਆਂ ਹਨ।

ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਐਡਵਾਇਜਰੀ ਜਾਰੀ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਵਾਇਰਸ ਨੂੰ ਕੰਟਰੋਲ ਕਰ ਸਕਣਾ ਸੰਭਵ ਨਹੀਂ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮਾਸਕ ਦਾ ਇਸਤੇਮਾਲ ਕੀਤਾ ਜਾਵੇ ਤੇ ਬਿਨਾਂ ਕਿਸੇ ਕਾਰਨ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।

ਪੰਜਾਬ ਵਿਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਸੂਬੇ ਵਿਚ ਇਸ ਦੇ ਮਾਮਲਿਆਂ ਵਿਚ ਲਗਾਤਾਰ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਹੁਸ਼ਿਆਰਪੁਰ ਵਿਚ ਕੋਰੋਨਾ ਦੇ ਇਕੱਠੇ 34 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ 31 ਖੜਕਾਂ ਕੈਂਪ ਦੇ ਬੀਐਸਐਫ ਦੇ ਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 253 ਹੋ ਗਈ ਹੈ, ਜਦਕਿ 7 ਲੋਕ ਇਸ ਮਹਾਮਾਰੀ ਨਾਲ ਜ਼ਿਲੇ ਵਿਚ ਆਪਣੀ ਜਾਨ ਗੁਆ ਚੁੱਕੇ ਹਨ। ਉਥੇ ਹੀ ਹੁਣ ਤੱਕ ਇਸ ਵਾਇਰਸ ਨੂੰ 183 ਲੋਕ ਮਾਤ ਦੇਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ ਕੁਲ ਸਰਗਰਮ ਮਾਮਲੇ 63 ਹਨ, ਜੋਕਿ ਜ਼ੇਰੇ ਇਲਾਜ ਹਨ।

ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚੋਂ ਕੋਰੋਨਾ ਦੇ ਪੰਜ ਮਾਮਲੇ ਸਾਹਮਣੇ ਆਏ ਸਨ, ਉਨ੍ਹਾਂ ਵਿਚ ਵੀ ਖੜਕਾਂ ਕੈਂਪ ਦਾ ਇਕ ਬੀਐਸਐਫ ਦਾ ਜਵਾਨ ਸ਼ਾਮਲ ਸੀ। ਇਸ ਤੋਂ ਇਲਾਵਾ ਇਕ ਪੁਲਿਸ ਮੁਲਾਜ਼ਮ, ਇਕ ਔਰਤ ਅਤੇ ਸਿਹਤ ਕੇਂਦਰ ਮੰਡ ਮੰਡੇਰ ਤੋਂ ਦੋ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 19,828 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 18,292 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 1309 ਸੈਂਪਲਾਂ ਦਾ ਰਿਪੋਰਟ ਆਉਣੀ ਅਜੇ ਬਾਕੀ ਹੈ।


ਜ਼ਿਕਰਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਮਾਮਲਾ ਹੁੰਦਾ ਸਾਹਮਣੇ ਆ ਰਿਹਾ ਹੈ। ਆਲਮ ਇਹ ਹੈ ਕਿ ਹੁਣ ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 9120 ਤੋਂ ਵਧ ਹੋ ਚੁੱਕੀ ਹੈ, ਜਦਕਿ 231 ਲੋਕ ਇਸ ਨਾਮੁਰਾਦ ਮਹਾਮਾਰੀ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿਹੁਣ ਤੱਕ ਇਸ ਬੀਮਾਰੀ ਨੂੰ ਮਾਤ ਦੇ ਕੇ 6295 ਲੋਕ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਅਜੇਵੀ ਇਸ ਦੇ 2591 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।news source: dailypostpunjabi

Leave a Reply

Your email address will not be published. Required fields are marked *