ਕਰੋਨਾ ਦਾ ਕਹਿਰ ਹੋਇਆ ਬੇਕਾਬੂ,1 ਦਿਨ ਚ’ ਮਿਲੇ 40425 ਨਵੇਂ ਪੋਜ਼ੀਟਿਵ ਮਰੀਜ਼ ਅਤੇ 681 ਮੌਤਾਂ-ਦੇਖੋ ਪੂਰੀ ਖਬਰ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਨੇ ਅੱਜ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ । ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 11 ਲੱਖ ਤੋਂ ਪਾਰ ਹੋ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕੋਰੋਨਾ ਦੇ ਨਵੇਂ ਮਰੀਜ਼ਾਂ ਦਾ ਅੰਕੜਾ 40 ਹਜ਼ਾਰ ਨੂੰ ਪਾਰ ਕਰ ਗਿਆ ਹੈ।

ਸ਼ਨੀਵਾਰ ਨੂੰ ਕੋਰੋਨਾ ਦੇ 40 ਹਜ਼ਾਰ 425 ਕੋਰੋਨਾ ਦੇ ਕੇਸ ਸਾਹਮਣੇ ਆਏ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 11 ਲੱਖ 18 ਹਜ਼ਾਰ 043 ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ 681 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 38, 902 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 543 ਲੋਕਾਂ ਦੀ ਮੌਤ ਹੋ ਗਈ ਸੀ ।


ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਕੋਰੋਨਾ ਵਿੱਚ ਹੁਣ 3,90,459 ਸਰਗਰਮ ਮਾਮਲੇ ਹਨ। ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ 27,497 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7 ਲੱਖ 87 ਲੋਕ ਠੀਕ ਹੋ ਚੁੱਕੇ ਹਨ । ਇਸ ਸਭ ਵਿਚਕਾਰ ਚੰਗੀ ਗੱਲ ਇਹ ਹੈ ਕਿ ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਰਿਕਵਰੀ ਰੇਟ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿੱਚ ਰਿਕਵਰੀ ਦਰ 65.24% ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ਸਭ ਤੋਂ ਪ੍ਰਭਾਵਿਤ ਦਿਖਾਈ ਦੇ ਰਿਹਾ ਹੈ।

ਸ਼ਨੀਵਾਰ ਨੂੰ ਮਹਾਂਰਾਸ਼ਟਰ ਵਿੱਚ ਕੋਵਿਡ-19 ਦੇ ਮਾਮਲੇ ਤਿੰਨ ਲੱਖ ਨੂੰ ਪਾਰ ਕਰ ਗਏ ਹਨ । ਸੂਬੇ ਵਿੱਚ ਹੁਣ ਤੱਕ 3 ਲੱਖ 10 ਹਜ਼ਾਰ 455 ਲੋਕ ਪੀੜਤ ਹੋ ਚੁੱਕੇ ਹਨ। ਮਹਾਂਰਾਸ਼ਟਰ ਵਿੱਚ ਹੁਣ ਤੱਕ 11,854 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇੱਥੇ ਹੁਣ ਵੀ 1 ਲੱਖ 29 ਹਜ਼ਾਰ ਸਰਗਰਮ ਮਾਮਲੇ ਹਨ, ਜਦਕਿ 1 ਲੱਖ 69 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ ਹੁਣ ਤੱਕ 1 ਲੱਖ 70 ਹਜ਼ਾਰ ਲੋਕ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ, ਜਦਕਿ ਇਥੇ 2,481 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇੱਥੇ 50 ਹਜ਼ਾਰ ਤੋਂ ਵੀ ਵੱਧ ਸਰਗਰਮ ਕੇਸ ਹਨ।news source: dailypostpunjabi

Leave a Reply

Your email address will not be published. Required fields are marked *