ਪੰਜਾਬ ਚ’ ਸਕੂਲੀ ਫੀਸਾਂ ਬਾਰੇ ਆਈ ਤਾਜ਼ਾ ਵੱਡੀ ਖਬਰ: ਹਾਈਕੋਰਟ ਨੇ ਕੀਤਾ ਇਹ ਵੱਡਾ ਫੈਸਲਾ-ਦੇਖੋ ਪੂਰੀ ਖਬਰ

ਪੰਜਾਬ ‘ਚ ਨਿੱਜੀ ਸਕੂਲਾਂ ਦੇ ਫੀਸ ਮਾਮਲੇ ਸਬੰਧੀ ਮਾਪਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਮਾਪਿਆਂ ਨੂੰ ਫੀਸ ਦੇਣੀ ਪਵੇਗੀ ਅਤੇ ਜੇਕਰ ਮਾਪੇ ਫੀਸ ਨਹੀਂ ਦੇ ਸਕਦੇ ਤਾਂ ਉਹ ਸਕੂਲ ਨੂੰ ਇਸ ਸਬੰਧੀ ਅਰਜ਼ੀ ਦੇ ਕੇ ਦੱਸ ਸਕਦੇ ਹਨ ਅਤੇ ਸਕੂਲ ਕਿਸੇ ਵੀ ਵਿਦਿਆਰਥੀ ਦਾ ਨਾਂ ਨਹੀਂ ਕੱਟੇਗਾ।

ਡਬਲ ਬੈਂਚ ਨੇ ਸਿੰਗਲ ਬੈਂਚ ਦੇ ਫ਼ੈਸਲੇ ‘ਤੇ ਮੋਹਰ ਲਾਉਂਦਿਆਂ ਕਿਹਾ ਹੈ ਕਿ ਸਾਰੇ ਪੱਖਾਂ ਨੂੰ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਮੰਨਣਾ ਪਵੇਗਾ। ਅਦਾਲਤ ‘ਚ ਇਸ ਮਾਮਲੇ ਸਬੰਧੀ ਕਾਫੀ ਦੇਰ ਤੱਕ ਬਹਿਸ ਹੁੰਦੀ ਰਹੀ।ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ ‘ਚ ਪੰਜਾਬ ਤੇ ਹਰਿਆਣਾ ਦੀ ਸਿੰਗਲ ਬੈਂਚ ਵੱਲੋਂ ਨਿੱਜੀ ਸਕੂਲਾਂ ਨੂੰ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਗਈ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ।

ਇਸ ਤੋਂ ਬਾਅਦ ਮਾਪਿਆਂ ਵੱਲੋਂ ਸਕੂਲ ਫੀਸਾਂ ਦੇ ਮਾਮਲੇ ਸਬੰਧੀ ਅਦਾਲਤ ਦੀ ਡਬਲ ਬੈਂਚ ‘ਚ ਗੁਹਾਰ ਲਾਈ ਗਈ ਸੀ।ਇੱਥੇ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਿੱਜੀ ਸਕੂਲਾਂ ਵੱਲੋਂ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਅੱਜ ਅਦਾਲਤ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਮਾਪਿਆਂ ਨੂੰ ਸਕੂਲ ਫੀਸ ਦੇਣੀ ਹੀ ਪਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *