ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 411 ਨਵੇਂ ਪੋਜੀਟਿਵ ਅਤੇ ਹੋਈਆਂ 8 ਮੌਤਾਂ-ਦੇਖੋ ਪੂਰੀ ਖਬਰ

ਅੱਜ ਪੰਜਾਬ ‘ਚ 411 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 10510 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7118 ਮਰੀਜ਼ ਠੀਕ ਹੋ ਚੁੱਕੇ, ਬਾਕੀ 3130 ਮਰੀਜ ਇਲਾਜ਼ ਅਧੀਨ ਹਨ। ਪੀੜਤ 58 ਮਰੀਜ਼ ਆਕਸੀਜਨ ਅਤੇ 10 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਪੰਜਾਬ ‘ਚ ਅੱਜ ਸਭ ਤੋਂ ਵੱਧ ਮਰੀਜ਼ ਪਟਿਆਲਾ ਤੋਂ ਰਿਪੋਰਟ ਹੋਏ, ਇੱਥੇ ਅੱਜ 94 ਨਵੇਂ ਮਰੀਜ਼ ਸਾਹਮਣੇ ਆਏ, ਇਸ ਤੋੋਂ ਇਲਾਵਾ ਲੁੁੁੁਧਿਆਣਾ ਵੀ 83 ਮਰੀਜ਼ ਆਏ ਪਾਜ਼ਿਟਿਵ ਮਿਲੇ ਹਨ। ਹੁਣ ਤੱਕ 262 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 8 ਮੌਤਾਂ ‘ਚ 2 ਗੁਰਦਾਸਪੁਰ, 1 ਅੰਮ੍ਰਿਤਸਰ, 1 ਲੁਧਿਆਣਾ, 1 ਸੰਗਰੂਰ, 1 ਪਠਾਨਕੋਟ, 1 ਮੇਗਾ ਅਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 11 ਲੱਖ, 27 ਹਜ਼ਾਰ, 281 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 7 ਹਜ਼ਾਰ, 523 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 27628 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 46 ਲੱਖ, 83 ਹਜ਼ਾਰ, 752 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 87 ਲੱਖ, 65 ਹਜ਼ਾਰ, 981 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 9 ਹਜ਼ਾਰ 739 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

 

Leave a Reply

Your email address will not be published. Required fields are marked *