ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ ਇਕੱਠੇ 381 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 381 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 10,889 ਹੋ ਗਈ ਹੈ।

ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 02 ਮੌਤਾਂ ਦਰਜ ਕੀਤੀਆਂ ਗਈਆਂ ਹਨ (1 ਲੁਧਿਆਣਾ, 1 ਪਟਿਆਲਾ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 263 ਹੋ ਗਈ ਹੈ।ਉੱਥੇ ਹੀ ਸੂਬੇ ਵਿੱਚ ਹੁਣ ਤੱਕ 7,389 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 3,237 ਐਕਟਿਵ ਕੇਸ ਹਨ।

ਅੱਜ ਸਭ ਤੋਂ ਵੱਧ 63 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1989 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ੳੇੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 1736 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1348 ਕੇਸ ਸਾਹਮਣੇ ਆ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: globalpunjab

Leave a Reply

Your email address will not be published. Required fields are marked *