ਪੰਜਾਬ ਚ’ ਕਰੋਨਾ ਨੇ ਫ਼ਿਰ ਮਚਾਇਆ ਵੱਡਾ ਕਹਿਰ: ਹੁਣੇ ਆਏ 15 ਨਵੇਂ ਪੋਜ਼ੀਟਿਵ ਤੇ 1 ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ

ਮੋਹਾਲੀ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਵੀਰਵਾਰ ਨੂੰ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। 52 ਸਾਲਾ ਮ੍ਰਿਤਕ ਮਰੀਜ਼ ਡੇਰਾਬੱਸੀ ਦੇ ਹਸਪਤਾਲ ‘ਚ ਇਲਾਜ ਅਧੀਨ ਸੀ। ਉਸ ਨੂੰ 21 ਜੁਲਾਈ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ 15 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਰੀਜ਼ਾਂ ‘ਚ ਆਰ. ਟੀ. ਓ. ਦਫ਼ਤਰ ‘ਚ ਕੰਮ ਕਰਨ ਵਾਲਾ ਮੁਲਾਜ਼ਮ ਵੀ ਸ਼ਾਮਲ ਹੈ, ਜਿਸ ਤੋਂ ਬਾਅਦ ਪੂਰਾ ਆਰ. ਟੀ. ਓ. ਦਫ਼ਤਰ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਸੈਨੇਟਾਈਜ਼ੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।

ਸੂਤਰਾਂ ਦੇ ਮੁਤਾਬਕ ਦਫ਼ਤਰ ਦੇ ਸਾਰੇ ਵੱਡੇ ਅਫ਼ਸਰਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੇ ਸਟਾਫ਼ ਦੇ ਸਿਵਲ ਹਸਪਤਾਲ ਮੋਹਾਲੀ ਫੇਜ਼-6 ਵਿਖੇ ਟੈਸਟ ਕੀਤੇ ਜਾ ਰਹੇ ਹਨ।ਦੱਸਣਯੋਗ ਹੈ ਕਿ ਇਹ ਇਕ ਅਜਿਹਾ ਦਫ਼ਤਰ ਹੈ, ਜਿੱਥੇ ਸਭ ਤੋਂ ਜ਼ਿਆਦਾ ਪਬਲਿਕ ਡੀਲਿੰਗ ਹੁੰਦੀ ਹੈ। ਹੁਣ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਉਕਤ ਕਲਰਕ ਕਿਨ੍ਹਾਂ-ਕਿਨ੍ਹਾਂ ਲੋਕਾਂ ਨੂੰ ਮਿਲਦਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *