ਹੁਣੇ ਹੁਣੇ ਮੌਸਮ ਵਿਭਾਗ ਨੇ ਦਿੱਤੀ ਤਾਜ਼ਾ ਜਾਣਕਾਰੀ,ਇਹਨਾਂ ਥਾਂਵਾਂ ਤੇ ਤੇਜ਼ੀ ਨਾਲ ਆਵੇਗਾ ਭਾਰੀ ਮੀਂਹ-ਦੇਖੋ ਪੂਰੀ ਖ਼ਬਰ

ਰਾਸ਼ਟਰੀ ਰਾਜਧਾਨੀ ਦਿੱਲੀ (Delhi-NCR) ‘ਚ ਕੁਝ ਹੱਦ ਤਕ ਬੱਦਲ ਛਾਏ ਰਹਿਣ ਕਾਰਨ ਸ਼ੁੱਕਰਵਾਰ ਨੂੰ ਤਾਪਮਾਨ ‘ਤੇ ਨਿਯੰਤਰਣ ‘ਚ ਰਿਹਾ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ ਵਿੱਚ ਮੀਂਹ (Heavy Rain) ਪੈਣ ਦੀ ਭਵਿੱਖਬਾਣੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ (Indian Meteorological Department) ਨੇ ਕਿਹਾ ਹੈ ਕਿ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰ ਪੱਛਮੀ ਭਾਰਤ (North West India) ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਦੇ ਖੇਤਰੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਵਿੱਚ ਸ਼ਹਿਰ ਵਿੱਚ ਸਿਰਫ ਹਲਕੀ ਬਾਰਸ਼ ਹੋਏਗੀ। ਸ਼ਹਿਰ ਵਿਚ ਦਰਮਿਆਨੀ ਤੋਂ ਜ਼ਿਆਦਾ ਬਾਰਸ਼ ਹੋਣ ਦੀ ਉਮੀਦ ਹੈ।

ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਸਾਲ ਦੋ ਦਿਨ ਪਹਿਲਾਂ 25 ਜੂਨ ਨੂੰ ਮੌਨਸੂਨ ਦਿੱਲੀ ਪਹੁੰਚਿਆ ਸੀ। ਮੌਨਸੂਨ ਦੇ ਮੌਸਮ ਦੌਰਾਨ ਰਾਜਧਾਨੀ ਵਿੱਚ ਆਮ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ ਦਿਨਾਂ ਵਿੱਚ ਹੋਈ ਬਾਰਸ਼ ਕਾਰਨ ਦਿੱਲੀ ਦੇ ਕਈ ਖੇਤਰ ਹੜ੍ਹਾਂ ਨਾਲ ਭਰੇ ਹੋਏ ਸੀ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha

 

Leave a Reply

Your email address will not be published. Required fields are marked *