ਕਰੋਨਾ ਦਾ ਪੰਜਾਬ ਚ’ ਆਇਆ ਵੱਡਾ ਹੜ੍ਹ,ਅੱਜ ਇੱਥੇ ਮਿਲੇ 468 ਨਵੇਂ ਪੋਜ਼ੀਟਿਵ ਮਰੀਜ਼ ਤੇ ਇਕੱਲੇ ਇਸ ਜ਼ਿਲ੍ਹੇ ਚ’ ਆਏ 155 ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 468 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 12684 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8297 ਮਰੀਜ਼ ਠੀਕ ਹੋ ਚੁੱਕੇ, ਬਾਕੀ 4096 ਮਰੀਜ ਇਲਾਜ਼ ਅਧੀਨ ਹਨ। ਪੀੜਤ 86 ਮਰੀਜ਼ ਆਕਸੀਜਨ ਅਤੇ 16 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 155, ਅੰਮ੍ਰਿਤਸਰ ਤੋਂ 55 ਤੇ ਪਟਿਆਲਾ ਤੋਂ 40 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।ਹੁਣ ਤੱਕ 291 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 9 ਮੌਤਾਂ ‘ਚ 4 ਲੁਧਿਆਣਾ, 1 ਜਲੰਧਰ, 1 ਫਿਰੋਜ਼ਪੁਰ, 1 ਬਰਨਾਲਾ, 1 ਅੰਮ੍ਰਿਤਸਰ ਅਤੇ 1 ਰੋਪੜ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 13 ਲੱਖ, 58 ਹਜ਼ਾਰ, 743 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 8 ਲੱਖ, 66 ਹਜ਼ਾਰ, 44 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 31640 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 59 ਲੱਖ, 93 ਹਜ਼ਾਰ, 736 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 97 ਲੱਖ, 81 ਹਜ਼ਾਰ, 880 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 43 ਹਜ਼ਾਰ 687 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

 

Leave a Reply

Your email address will not be published. Required fields are marked *