ਕਰੋਨਾ ਦੇ ਵਧਦੇ ਕਹਿਰ ਨੂੰ ਕਾਰਨ ਇੱਥੇ 16 ਜੂਨ ਤੱਕ ਵਧਾਇਆ ਲੌਕਡਾਊਨ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬਿਹਾਰ ਦੇ ਸ਼ਹਿਰੀ ਇਲਾਕਿਆਂ ਵਿੱਚ ਤਾਲਾਬੰਦੀ ਨੂੰ 16 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਰਾਜ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਅਗਸਤ ਤੋਂ ਤਾਲਾਬੰਦੀ ਅਗਲੇ 16 ਦਿਨਾਂ ਤੱਕ ਰਹੇਗੀ। ਲੌਕਡਾਊਨ ਸਾਰੇ ਮਿਉਂਸਪਲ ਬਾਡੀਜ਼, ਜ਼ਿਲ੍ਹਾ ਹੈੱਡਕੁਆਰਟਰਾਂ, ਸਬ-ਡਵੀਜਨਾਂ ਅਤੇ ਬਲਾਕ ਹੈੱਡਕੁਆਰਟਰਾਂ ਵਿੱਚ ਲਾਗੂ ਰਹੇਗਾ।

ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਦਫਤਰ 50 ਫ਼ੀਸਦੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਕੰਮ ਕਰਨਗੇ। ਵਪਾਰਕ ਅਤੇ ਨਿਜੀ ਦਫਤਰ ਵੀ 50 ਫ਼ੀਸਦੀ ਕਰਮਚਾਰੀਆਂ ਨਾਲ ਖੁੱਲ੍ਹਣਗੇ। ਇਸ ਤੋਂ ਪਹਿਲਾਂ 14 ਜੁਲਾਈ ਨੂੰ ਬਿਹਾਰ ਸਰਕਾਰ ਨੇ ਤਾਲਾਬੰਦੀ ਨੂੰ 31 ਜੁਲਾਈ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ।


ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਪੀੜਤਾ ਦੀ ਕੁੱਲ ਗਿਣਤੀ 15 ਲੱਖ ਨੂੰ ਪਾਰ ਕਰ ਗਈ ਹੈ। ਅਜੇ ਦੋ ਦਿਨ ਪਹਿਲਾਂ ਹੀ ਇਹ ਅੰਕੜਾ 14 ਲੱਖ ਤੋਂ ਪਾਰ ਹੋਇਆ ਸੀ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 9,88,029 ਹੋ ਗਈ ਹੈ।

ਬਿਹਾਰ ਵਿੱਚ ਹੁਣ ਤੱਕ 43,591 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਰਾਜ ਵਿੱਚ ਹੁਣ ਤੱਕ 29,220 ਸੰਕਰਮਿਤ ਤੰਦਰੁਸਤ ਹੋ ਚੁੱਕੇ ਹਨ। ਬਿਹਾਰ ਰਾਜ ਵਿੱਚ ਕੋਰੋਨਾ ਸੰਕਰਮਣ ਦੀ ਰਿਕਵਰੀ ਦੀ ਦਰ 67.03 ਪ੍ਰਤੀਸ਼ਤ ਹੈ। 269 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: dailypostpunjabi

Leave a Reply

Your email address will not be published. Required fields are marked *