ਹੁਣੇ ਹੁਣੇ ਪਾਵਰਕਾਮ ਨੇ ਬਿਜਲੀ ਯੂਨਿਟ ਦੇ ਰੇਟ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੋਰੋਨਾ ਮਹਾਮਾਰੀ ਦੌਰਾਨ ਪਾਵਰਕਾਮ ਨੇ ਸੂਬੇ ਦੀ ਸਨਅਤ ਨੂੰ ਕੁੱਝ ਰਾਹਤ ਦੇਣ ਦੀ ਬਜਾਏ ਨਵਾਂ ਤਾਨਾਸ਼ਾਹੀ ਫਰਮਾਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਹੁਣ ਜੇਕਰ ਵੱਡੀਆਂ ਅਤੇ ਮੱਧਮ ਸਨਅਤਾਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਚੱਲਣਗੀਆਂ ਤਾਂ ਉਨ੍ਹਾਂ ਨੂੰ ਪ੍ਰਤੀ ਯੂਨਿਟ 2 ਰੁਪਏ ਜ਼ਿਆਦਾ ਦਾ ਭੁਗਤਾਨ ਕਰਨਾ ਪਵੇਗਾ। ਪਾਵਰਕਾਮ ਦੇ ਇਸ ਸਨਅਤ ਵਿਰੋਧੀ ਫ਼ੈਸਲੇ ਦੇ ਰੋਸ ‘ਚ ਜਨਤਾ ਨਗਰ ਸਮਾਲ ਸਕੇਲ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਮੀਟਿੰਗ ਬੁਲਾਈ।

ਠੁਕਰਾਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਨਅਤ ‘ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ, ਜੋ ਸਨਅਤਕਾਰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਆਫ਼ਤ ਦੇ ਦੌਰਾਨ ਸਨਅਤ ਦੀ ਹਾਲਤ ਤਾਂ ਪਹਿਲਾਂ ਤੋਂ ਹੀ ਡਾਵਾਂਡੋਲ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਜੋ ਸਰਕਾਰ ਨੇ 2 ਮਹੀਨੇ ਦੇ ਫਿਕਸ ਚਾਰਜ ਖਤਮ ਕਰਨ ਦਾ ਐਲਾਨ ਕੀਤਾ ਸੀ, ਉਹ ਵੀ ਰੈਗੂਲੇਟਰੀ ਕਮਿਸ਼ਨ ਦੇ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਨਅਤ ਵਿਰੋਧੀ ਫ਼ੈਸਲੇ ਲੈਣ ਦਾ ਮਸ਼ਵਰਾ ਸਰਕਾਰ ਨੂੰ ਕੌਣ ਦਿੰਦਾ ਹੈ, ਇਹ ਸਮਝ ਤੋਂ ਪਰ੍ਹੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਦੇਸ਼ ਅਤੇ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਨਅਤ ਨੂੰ ਹੀ ਮੰਨਿਆ ਜਾਂਦਾ ਹੈ ਅਤੇ ਜੇਕਰ ਸਰਕਾਰ ਹੀ ਨਹੀਂ ਚਾਹੁੰਦੀ ਕਿ ਸਨਅਤ ਚੱਲੇ ਤਾਂ ਫਿਰ ਸਨਅਤਕਾਰ ਕੀ ਕਰ ਸਕਦੇ ਹਨ। ਠੁਕਰਾਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਾਨਾਸ਼ਾਹੀ ਫਰਮਾਨ ਨਾਲ ਤਾਂ ਸਨਅਤਕਾਰ ਖੁਦ ਹੀ ਸਨਅਤ ਨੂੰ ਤਾਲੇ ਲਗਾਉਣ ਲਈ ਮਜਬੂਰ ਹੋ ਜਾਣਗੇ।

ਠੁਕਰਾਲ ਨੇ ਦੱਸਿਆ ਕਿ ਉਹ ਜਲਦ ਹੀ ਇਸ ਸਬੰਧੀ ਪਾਵਰਕਾਮ ਦੇ ਚੇਅਰਮੈਨ ਏ. ਵੀਣੂੰ ਪ੍ਰਸਾਦ ਅਤੇ ਰੈਗੂਲੇਟਰੀ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਸਿੱਧੂ ਨਾਲ ਮੁਲਾਕਾਤ ਕਰਕੇ ਆਪਣਾ ਰੋਸ ਜਤਾਉਣਗੇ। ਇਸ ਮੌਕੇ ਇੰਦਰਜੀਤ ਸਿੰਘ ਵਲੈਤੀ, ਰਾਮ ਦੁਰਗਾ, ਸ਼ਵਿੰਦਰ ਸਿੰਘ, ਸੁਮੇਸ਼ ਕੁਮਾਰ ਕੌਛੜ, ਹਰਜੀਤ ਸਿੰਘ ਪਨੇਸਰ ਅਤੇ ਪਵਨ ਕੁਮਾਰ ਆਦਿ ਮੌਜੂਦ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *