ਪੰਜਾਬ ਚ’ ਕਰੋਨਾ ਨੇ ਲਿਆਂਦਾ ਭੂਚਾਲ,ਅੱਜ ਇੱਥੇ ਮਿਲੇ 568 ਨਵੇਂ ਪੋਜ਼ੀਟਿਵ ਤੇ ਹੋਈਆਂ ਇਕੱਠੀਆਂ 25 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 568 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 14946 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 10213 ਮਰੀਜ਼ ਠੀਕ ਹੋ ਚੁੱਕੇ, ਬਾਕੀ 4372 ਮਰੀਜ ਇਲਾਜ਼ ਅਧੀਨ ਹਨ। ਪੀੜਤ 113 ਮਰੀਜ਼ ਆਕਸੀਜਨ ਅਤੇ 15 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 95, ਅੰਮ੍ਰਿਤਸਰ ਤੋਂ 77 ਤੇ ਪਟਿਆਲਾ ਤੋਂ 86 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 361 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 25 ਮੌਤਾਂ ‘ਚ 10 ਜਲੰਧਰ, 9 ਲੁਧਿਆਣਾ, 1 ਪਟਿਆਲਾ, 3 ਅੰਮ੍ਰਿਤਸਰ ਤੇ 2 ਗੁਰਦਾਸਪੁਰ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 15 ਲੱਖ, 38 ਹਜ਼ਾਰ, 899 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 91 ਹਜ਼ਾਰ, 205 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 34285 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 69 ਲੱਖ, 32 ਹਜ਼ਾਰ, 788 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 4 ਲੱਖ 95 ਹਜ਼ਾਰ, 111 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 64 ਹਜ਼ਾਰ 333 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

Leave a Reply

Your email address will not be published. Required fields are marked *