ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ- ਇੱਕੋ ਥਾਂ ਮਿਲੇ 203 ਨਵੇਂ ਪੌਜੇਟਿਵ ਤੇ ਹੋਈਆਂ 9 ਮੌਤਾਂ-ਦੇਖੋ ਪੂਰੀ ਖਬਰ

ਮਹਾਨਗਰ ਵਿਚ ਕੋਰੋਨਾ ਵਾਇਰਸ ਦਾ ਤਾਂਡਵ ਜਾਰੀ ਹੈ, ਜਿਸ ਕਾਰਣ 203 ਨਵੇਂ ਮਰੀਜ਼ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ 3439 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 99 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 450 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ, ਜੋ ਸਥਾਨਕ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਹੋਏ, ਇਨ੍ਹਾਂ ਵਿਚੋਂ 41 ਦੀ ਮੌਤ ਹੋ ਚੁੱਕੀ ਹੈ। ਅੱਜ ਸਾਹਮਣੇ ਆਏ 203 ਮਰੀਜ਼ਾਂ ਵਿਚੋਂ 193 ਜ਼ਿਲੇ ਨਾਲ ਸਬੰਧਤ ਹੈ, ਜਦੋਂ ਕਿ 10 ਮਰੀਜ਼ ਹੋਰਨਾ ਜ਼ਿਲਿਆਂ ਦੇ ਰਹਿਣ ਵਾਲੇ ਹਨ। ਜਿਹੜੇ ਵਿਅਕਤੀਆਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ ਅੱਠ ਜ਼ਿਲੇ ਨਾਲ ਸਬੰਧਤ ਹਨ, ਜਦੋਂ ਕਿ ਇਕ ਮਰੀਜ਼ ਕਪੂਰਥਲਾ ਦਾ ਰਹਿਣ ਵਾਲਾ ਹੈ।

2231 ਸੈਂਪਲਾਂ ਦੀ ਰਿਪੋਰਟ ਪੈਂਡਿੰਗ – ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ 2231 ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਹੈ। ਡੀ. ਸੀ. ਵਰਿੰਦਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਕੁਲ 63,740 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 61,509 ਦੀ ਰਿਪੋਰਟ ਪ੍ਰਾਪਤ ਹੋਈ ਹੈ। 57,620 ਨਮੂਨੇ ਨੈਗੇਟਿਵ ਪਾਏ ਗਏ ਹਨ।

393 ਲੋਕਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ – ਡੀ. ਸੀ. ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 22,084 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ, ਜਦੋਂ ਕਿ ਮੌਜੂਦਾ ਸਮੇਂ ਵੀ 4,314 ਵਿਅਕਤੀ ਇਕਾਂਤਵਾਸ ਹਨ । ਅੱਜ ਵੀ 393 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ।

1,158 ਸੈਂਪਲ ਜਾਂਚ ਲਈ ਭੇਜੇ – ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ 1,158 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜਲਦ ਮਿਲ ਜਾਣ ਦੀ ਉਮੀਦ ਹੈ।

ਮ੍ਰਿਤਕ ਮਰੀਜ਼ਾਂ ਦਾ ਬਿਓਰਾ-ਦਰਸ਼ਨ ਸਿੰਘ ਉਮਰ 47 ਸਾਲ ਸੀ. ਐੱਮ. ਸੀ. ਹਸਪਤਾਲ ਵਿਚ ਭਰਤੀ ਸੀ।

ਸੁਨੀਲ ਉਮਰ 60 ਸਾਲ ਉਪਕਾਰ ਨਗਰ ਦਾ ਰਹਿਣ ਵਾਲਾ ਸੀ ਅਤੇ ਸਿਵਲ ਹਸਪਤਾਲ ਵਿਚ ਭਰਤੀ ਸੀ।

ਸ਼ੁਭ ਲਤਾ ਭੰਡਾਰੀ ਉਮਰ 67 ਸਾਲ ਕਿਚਲੂ ਨਗਰ ਦੀ ਰਹਿਣ ਵਾਲੀ ਸੀ ਅਤੇ ਦਯਾਨੰਦ ਹਸਪਤਾਲ ਵਿਚ ਭਰਤੀ ਸੀ।

ਐੱਚ. ਆਰ. ਆਹੂਜਾ ਉਮਰ 89 ਸਾਲ ਵਰਿੰਦਾਵਨ ਰੋਡ ਦੇ ਰਹਿਣ ਵਾਲੇ ਸਨ ਅਤੇ ਦੇਵਨੰਦਨ ਹਸਪਤਾਲ ਵਿਚ ਭਰਤੀ ਸਨ।

ਸੁਮਿੱਤਰਾ ਦੇਵੀ ਉਮਰ 65 ਸਾਲ ਬਸੰਤ ਨਗਰ ਦੀ ਰਹਿਣ ਵਾਲੀ ਸੀ। ਰਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਸੀ।

ਚੰਦਰ ਭਾਨ ਉਮਰ 50 ਸਾਲ ਨਿਊ ਆਜ਼ਾਦ ਨਗਰ ਦਾ ਰਹਿਣ ਵਾਲਾ ਸੀ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਸੀ।

ਚੰਦਰਿਕਾ ਪ੍ਰਸ਼ਾਦ ਉਮਰ 40 ਸਾਲ ਮੂੰਡੀਆਂ ਕਲਾਂ ਦਾ ਰਹਿਣ ਵਾਲਾ ਸੀ। ਰਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਸੀ।

ਸਤਨਾਮ ਕੌਰ ਉਮਰ 67 ਹਰਗੋਬਿੰਦ ਨਗਰ ਦੀ ਰਹਿਣ ਵਾਲੀ ਸੀ ਅਤੇ ਮੋਹਨਦੇਈ ਓਸਵਾਲ ਹਸਪਾਤਲ ਵਿਚ ਭਰਤੀ ਸੀ।

ਦਯਾ ਸਿੰਘ ਉਮਰ 70 ਸਾਲ ਕਪੂਰਥਲਾ ਦਾ ਰਹਿਣ ਵਾਲਾ ਸੀ ਅਤੇ ਡੀ. ਐੱਮ. ਸੀ. ਹਸਪਤਾਲ ਵਿਚ ਭਰਤੀ ਸੀ।

Leave a Reply

Your email address will not be published. Required fields are marked *