ਪੰਜਾਬ ਚ’ ਕਰੋਨਾ ਨੇ ਕਰਾਈ ਤੋਬਾ-ਤੋਬਾ-ਅੱਜ ਇੱਥੇ ਇਕੱਠੇ ਮਿਲੇ 488 ਨਵੇਂ ਪੋਜ਼ੀਟਿਵ ਤੇ ਹੋਈਆਂ 20 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 488 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 19015 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 12491 ਮਰੀਜ਼ ਠੀਕ ਹੋ ਚੁੱਕੇ, ਬਾਕੀ 6062 ਮਰੀਜ ਇਲਾਜ਼ ਅਧੀਨ ਹਨ। ਪੀੜਤ 149 ਮਰੀਜ਼ ਆਕਸੀਜਨ ਅਤੇ 25 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 222 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 462 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 20 ਮੌਤਾਂ ‘ਚ 7 ਲੁਧਿਆਣਾ, 5 ਪਟਿਆਲਾ, 5 ਜਲੰਧਰ, 1 ਗੁਰਦਾਸਪੁਰ, 1 ਫਤਿਹਗੜ੍ਹ ਸਾਹਿਬ, 1 ਸੰਗਰੂਰ ਤੋਂ ਰਿਪੋਰਟ ਹੋਈਆਂ ਹਨ।

ਰਾਜਧਾਨੀ ਚੰਡੀਗੜ੍ਹ ‘ਚ ਕੁੱਲ 1206 ਮਰੀਜ਼ ਪਾਜ਼ਿਟਿਵ ਹੋਏ, ਇੰਨਾ ‘ਚੋਂ 715 ਮਰੀਜ਼ ਠੀਕ ਹੋ ਚੁੱਕੇ ਹਨ, ਹੁਣ ਤੱਕ 20 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ 433 ਮਰੀਜ਼ ਇਲਾਜ਼ ਅਧੀਨ ਹਨ।ਭਾਰਤ ‘ਚ ਹੁਣ ਤੱਕ 18 ਲੱਖ, 65 ਹਜ਼ਾਰ, 947 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 12 ਲੱਖ, 37 ਹਜ਼ਾਰ 885 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 39081 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 84 ਲੱਖ, 89 ਹਜ਼ਾਰ, 673 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 17 ਲੱਖ 16 ਹਜ਼ਾਰ, 827 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 98 ਹਜ਼ਾਰ 509 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab