ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਹੁਣੇ ਇੱਥੇ ਮਿਲੇ 92 ਨਵੇਂ ਪੋਜ਼ੀਟਿਵ ਤੇ ਹੋਈ 1 ਮੌਤ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮਹਾਨਗਰ ਜਲੰਧਰ ਜ਼ਿਲ੍ਹੇ ‘ਚ ਵੀਰਵਾਰ ਨੂੰ ਕੋਰੋਨਾ ਵਾਇਸਸ ਦੇ ਕਾਰਨ ਜਿੱਥੇ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 92 ਲੋਕਾਂ ਦੀਆਂ ਰਿਪੋਰਟਾਂ ਵੀ ਪਾਜ਼ੇਟਿਵ ਪਾਈਆਂ ਗਈਆਂ ਹਨ। ਇਥੇ ਦੱਸ ਦੇਈਏ ਕਿ ਪਹਿਲਾਂ ਸਵੇਰੇ 23 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਹੁਣ ਮੁੜ 69 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਵਿ ਹਾਸਲ ਹੋਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਕਾਰਨ 52 ਸਾਲਾ ਵਿਅਕਤੀ ਨੇ ਇਲਾਜ ਅਧੀਨ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 2801 ਤੱਕ ਪਹੁੰਚ ਚੁੱਕਾ ਹੈ ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 72 ਤੱਕ ਪਹੁੰਚ ਗਈ ਹੈ।

ਬੁੱਧਵਾਰ ਨੂੰ 800 ਦੀ ਰਿਪੋਰਟ ਆਈ ਸੀ ਨੈਗੇਟਿਵ, 36 ਹੋਰਾਂ ਨੂੰ ਮਿਲੀ ਸੀ ਛੁੱਟੀ – ਸਿਹਤ ਮਹਿਕਮੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 800 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਪਹਿਲਾਂ ਤੋਂ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ‘ਚੋਂ 36 ਨੂੰ ਡਿਸਚਾਰਜ ਕਰ ਦਿੱਤਾ ਗਿਆ ਸੀ। ਓਧਰ ਮਹਿਕਮੇ ਨੇ 948 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਭੇਜੇ।

ਜਾਣੋ ਕੀ ਹੈ ਪੰਜਾਬ ‘ਚ ਕੋਰੋਨਾ ਦੀ ਸਥਿਤੀ  – ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ’ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 19 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 2093, ਲੁਧਿਆਣਾ ‘ਚ 4176, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 2801, ਸੰਗਰੂਰ ‘ਚ 1180 ਕੇਸ, ਪਟਿਆਲਾ ‘ਚ 2185, ਮੋਹਾਲੀ ‘ਚ 850, ਗੁਰਦਾਸਪੁਰ ‘ਚ 669 ਕੇਸ, ਪਠਾਨਕੋਟ ‘ਚ 474, ਤਰਨਤਾਰਨ 400, ਹੁਸ਼ਿਆਰਪੁਰ ‘ਚ 601, ਨਵਾਂਸ਼ਹਿਰ ‘ਚ 313, ਮੁਕਤਸਰ 263,

ਫਤਿਹਗੜ੍ਹ ਸਾਹਿਬ ‘ਚ 407, ਰੋਪੜ ‘ਚ 283, ਮੋਗਾ ‘ਚ 469, ਫਰੀਦਕੋਟ 332, ਕਪੂਰਥਲਾ 248, ਫਿਰੋਜ਼ਪੁਰ ‘ਚ 579, ਫਾਜ਼ਿਲਕਾ 336, ਬਠਿੰਡਾ ‘ਚ 585, ਬਰਨਾਲਾ ‘ਚ 351, ਮਾਨਸਾ ‘ਚ 159 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਸ ਦੇ ਇਲਾਵਾ ਸੂਬੇ ਭਰ ‘ਚੋਂ 13207 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 6264 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਕੋਰੋਨਾ ਕਾਰਨ ਪੰਜਬਾ ’ਚੋਂ ਕਰੀਬ 502 ਲੋਕਾਂ ਦੀ ਮੌਤ ਹੋ ਚੁੱਕੀ ਹੈ।news source: jagbani

Leave a Reply

Your email address will not be published. Required fields are marked *