ਪੰਜਾਬ ਚ’ ਕਰੋਨਾ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ,ਇੱਕੋ ਥਾਂ ਇਕੱਠੇ ਮਿਲੇ 226 ਨਵੇਂ ਪੋਜ਼ੀਟਿਵ ਤੇ 11 ਮਰੇ-ਦੇਖੋ ਪੂਰੀ ਖ਼ਬਰ

ਦਿਨ-ਬ-ਦਿਨ ਕੋਰੋਨਾ ਵਾਇਰਸ ਦੇ ਵਧਦੇ ਕੇਸ ਅਤੇ ਬੇਕਾਬੂ ਹੁੰਦੇ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੇ ਹੁਣ ਮਿਸ਼ਨ ਫਤਿਹ ਦੀ ਜਗ੍ਹਾ ਮਿਸ਼ਨ-ਏ-ਕੋਰੋਨਾ ਕਹਿਣਾ ਸ਼ੁਰੂ ਕਰ ਦਿੱਤਾ ਹੈ। ਅੱਜ ਵਾਇਰਸ ਦੇ ਕਹਿਰ ਕਾਰਨ 11 ਮਰੀਜ਼ ਦੀ ਮੌਤ ਹੋ ਗਈ, ਜਦੋਂਕਿ 226 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਮੁਤਾਬਕ 11 ਮਰੀਜ਼ਾਂ ’ਚੋਂ 9 ਜ਼ਿਲਾ ਲੁਧਿਆਣਾ ਦੇ ਰਹਿਣ ਵਾਲੇ ਹਨ, ਜਦੋਂਕਿ ਦੋ ਹੋਰਨਾਂ ਜ਼ਿਲਿਆਂ ਦੇ। ਇਸ ਤੋਂ ਇਲਾਵਾ 226 ਕੇਸਾਂ ’ਚ 209 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 17 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਹਾਨਗਰ ਵਿਚ 4385 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ ਲਗਭਗ 140 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ ’ਚ ਭਰਤੀ ਹੋਣ ਵਾਲੇ ਮਰੀਜ਼ਾਂ ’ਚੋਂ 542 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ, ਜਦੋਂਕਿ ਇਨ੍ਹਾਂ ’ਚੋਂ 43 ਮਰੀਜ਼ ਅਣਆਈ ਮੌਤ ਦਾ ਸ਼ਿਕਾਰ ਹੋਏ ਹਨ।

2371 ਪੈਂਡਿੰਗ ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ – ਸਿਵਲ ਸਰਜਨ ਮੁਤਾਬਕ 2371 ਮਰੀਜ਼ਾਂ ਦੇ ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਹਨ, ਜਿਸ ਦੇ ਜਲਦ ਹੀ ਆ ਜਾਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅੱਜ 954 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਤੱਕ ਕੁੱਲ 68,602 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 66,231 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲੀ ਹੈ। ਇਨ੍ਹਾਂ ’ਚੋਂ 61,304 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ।

403 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ – ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਾਂਚ ਉਪਰੰਤ 403 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ’ਚ 4674 ਵਿਅਕਤੀ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ ਹੁਣ ਤੱਕ ਕੁੱਲ 23,970 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਜਾ ਚੁੱਕਾ ਹੈ। ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰਦੇ ਹਨ ਕਿ ਜਦੋਂ ਵੀ ਕੋਈ ਵਿਅਕਤੀ ਕੋਵਿਡ ਦਾ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੇ ਸੈਂਪਲ ਤੁਰੰਤ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਨਮੂਨਿਆਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ।

ਮ੍ਰਿਤਕ ਮਰੀਜ਼ਾਂ ਦਾ ਬਿਓਰਾ – ਸਿਹਤ ਵਿਭਾਗ ਨੇ ਅੱਜ ਹੇਠ ਲਿਖੇ 11 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

-ਮਨਮੋਹਨ ਕੌਰ (60) ਨਿਵਾਸੀ ਫੀਲਡਗੰਜ ਸੀ. ਐੱਮ. ਸੀ. ਹਸਪਤਾਲ ’ਚ ਮੌਤ ਹੋਈ।

-ਦਲਜੀਤ ਸਿੰਘ (72) ਨਿਵਾਸੀ ਬਾਬਾ ਥਾਨ ਸਿੰਘ ਚੌਕ ਸੀ. ਐੱਮ. ਸੀ. ਹਸਪਤਾਲ ’ਚ ਦਾਖਲ ਸੀ।

-ਦਯਾ ਸਿੰਘ (75) ਨਿਵਾਸੀ ਆਤਮ ਨਗਰ ਐੱਸ. ਪੀ. ਐੱਸ. ਹਸਪਤਾਲ ’ਚ ਦਾਖਲ ਸੀ।

-ਲਾਲੂ ਠਾਕੁਰ (40) ਬਾਬੂ ਦੇ ਵਿਹੜੇ ’ਚ ਰਹਿੰਦਾ ਸੀ। ਸਿਵਲ ਹਸਪਤਾਲ ’ਚ ਦਾਖਲ ਸੀ।

-ਫੂਲਵਤੀ ਨਿਊ ਸ਼ਕਤੀ ਨਗਰ ਦੀ ਰਹਿਣ ਵਾਲੀ ਸੀ। ਰਾਜਿੰਦਰਾ ਹਸਪਤਾਲ ਪਟਿਆਲਾ ’ਚ ਭਰਤੀ ਸੀ |

-ਮੁਖਇੰਦਰ ਕੌਰ (69) ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਸੀ। ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਸੀ।

-ਸੰਤ ਰਾਮ ਪ੍ਰਕਾਸ਼ (33) ਨਿਊ ਸੁਭਾਸ਼ ਨਗਰ ਦਾ ਰਹਿਣ ਵਾਲਾ ਸੀ। ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਸੀ।

-ਮੋਹਨ ਸਿੰਘ (75) ਢੋਲੇਵਾਲ ਇਲਾਕੇ ਦਾ ਰਹਿਣ ਵਾਲਾ ਸੀ। ਐੱਸ. ਪੀ. ਐੱਸ. ਦਾ ਹਸਪਤਾਲ ’ਚ ਦਾਖਲ ਸੀ।

-ਸਰਿਤਾ ਮਨਚੰਦਾ (66) ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਹੀਰੋ ਡੀ. ਐੱਮ. ਸੀ. ਹਾਰਟ ਇੰਸਟੀਚਿਊਟ ਵਿਚ ਦਾਖਲ ਸੀ।

-ਉਮਰ ਅੰਸਾਰੀ (40) ਲੱਧਪੁਰ ਪਿੰਡ ਫਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।

-ਹਰਪ੍ਰੀਤ ਸ਼ਰਮਾ (44) ਧੁੂਰੀ, ਜ਼ਿਲਾ ਸੰਗਰੂਰ ਦੀ ਰਹਿਣ ਵਾਲੀ ਸੀ।