ਹੁਣੇ ਹੁਣੇ ਪੰਜਾਬ ਚ’ ਇੱਥੇ ਕਰੋਨਾ ਪੀੜ੍ਹਤ ਕੁੜੀ ਨੇ ਹਸਪਤਾਲ ਦੀ ਬਿਲਡਿੰਗ ਤੋਂ ਮਾਰੀ ਛਾਲ ਤੇ ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ

ਲੁਧਿਆਣਾ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖ਼ਲ ਕੋਰੋਨਾ ਪੀੜਤ ਕੁੜੀ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਾਛੀਵਾੜਾ ਦੇ ਪਿੰਡ ਮੰਡ ਉੱਦੋਵਾਲ ਦੀ ਮ੍ਰਿਤਕ ਕੁੜੀ ਨੇ ਬੀਤੇ ਦਿਨ ਸਿਵਲ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਬਣੇ ਚਬੂਤਰੇ ਤੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਮ੍ਰਿਤਕ ਕੁੜੀ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਦਾ ਸੰਸਕਾਰ ਪਿੰਡ ‘ਚ ਹੀ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਮ੍ਰਿਤਕ ਕੁੜੀ ਕੁੱਝ ਦਿਨ ਪਹਿਲਾਂ ਕਿਸੇ ਬੀਮਾਰੀ ਕਾਰਨ ਇਲਾਜ ਲਈ ਪੀ. ਜੀ. ਆਈ. ‘ਚ ਦਾਖ਼ਲ ਹੋਈ ਸੀ, ਜਿੱਥੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਗਈ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਉਹ ਵਾਰ-ਵਾਰ ਘਰ ਜਾਣ ਦੀ ਜ਼ਿੱਦ ‘ਚ ਸੀ। ਉਸ ਨੇ ਪਹਿਲਾਂ ਵੀ ਭੱਜਣ ਦਾ ਯਤਨ ਕੀਤਾ ਸੀ ਪਰ ਸ਼ੁੱਕਰਵਾਰ ਖਿੜਕੀ ਖੋਲ੍ਹ ਕੇ ਬਾਹਰ ਬਣੇ ਚਬੂਤਰੇ ’ਤੇ ਚੜ੍ਹ ਗਈ।

ਖਿੜਕੀ ਤੋਂ ਬਹਾਰ ਨਿਕਲਦਿਆਂ ਦੇਖ ਕੇ ਬਾਕੀ ਮਰੀਜ਼ਾਂ ਨੇ ਸਟਾਫ਼ ਅਤੇ ਪੁਲਸ ਨੂੰ ਆਵਾਜ਼ਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਪਰ ਲੜਕੀ ਨੇ ਚਬੂਤਰੇ ਤੋਂ ਛਾਲ ਮਾਰ ਦਿੱਤੀ। ਇਸੇ ਦੌਰਾਨ ਸਟਾਫ਼ ਨੇ ਉਸ ਨੂੰ ਫੜ੍ਹ ਲਿਆ। ਇਸ ਦੌਰਾਨ ਕੁੜੀ ਜ਼ਖਮੀਂ ਹੋ ਗਈ ਸੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਕੁੜੀ ਪੰਜਗਰਾਈਆਂ ਦੇ ਇਕ ਸਕੂਲ ‘ਚ ਅਧਿਆਪਕਾ ਵੀ ਰਹਿ ਚੁੱਕੀ ਹੈ ਅਤੇ ਬਹੁਤ ਹੀ ਹੋਣਹਾਰ ਸੀ। ਫਿਲਹਾਲ ਉਸ ਦਾ ਅੰਤਿਮ ਸੰਸਕਾਰ ਸਿਹਤ ਮਹਿਕਮੇ ਦੀ ਟੀਮ ਅਤੇ ਪ੍ਰਸ਼ਾਸਨ ਵੱਲੋਂ ਕਰਵਾਇਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani

Leave a Reply

Your email address will not be published. Required fields are marked *