ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਹੁਣੇ ਇੱਥੇ ਮਿਲੇ 39 ਨਵੇਂ ਪੋਜ਼ੀਟਿਵ ਮਰੀਜ਼ ਤੇ 1 ਦੀ ਮੌਤ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦਾ ਕਹਿਰ ਜਲੰਧਰ ਜ਼ਿਲ੍ਹੇ ‘ਚ ਲਗਾਤਾਰ ਜਾਰੀ ਹੈ। ਐਤਵਾਰ ਨੂੰ ਜਲੰਧਰ ਜ਼ਿਲ੍ਹੇ ‘ਚ ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ 39 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਅੱਜ ਦੇ ਪਾਏ ਗਏ ਪਾਜ਼ੇਟਿਵ ਕੇਸਾਂ ‘ਚ ਸਿਵਲ ਸਰਜਨ ਦਫ਼ਤਰ ਦਾ ਚਾਰ ਦਰਜਾ ਕਰਮਚਾਰੀ ਵੀ ਸ਼ਾਮਲ ਹੈ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 3016 ਤੱਕ ਪਹੁੰਚ ਗਿਆ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਗਿਣਤੀ 77 ਤੱਕ ਪਹੁੰਚ ਗਈ ਹੈ। ਇਥੇ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵੀ ਕੋਰੋਨਾ ਦੇ 66 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਸਨ, ਜਦਕਿ ਇਲਾਜ ਅਧੀਨ ਇਕ ਮਰੀਜ਼ ਦੀ ਮੌਤ ਹੋ ਗਈ ਸੀ।

ਸਿਹਤ ਮਹਿਕਮੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ 618 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ‘ਚੋਂ 75 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 830 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।ਕੁਲ ਸੈਂਪਲ-50,006, ਨੈਗੇਟਿਵ ਆਏ-45,760, ਪਾਜ਼ੇਟਿਵ ਆਏ-3016, ਡਿਸਚਾਰਜ ਹੋਏ-2107, ਮੌਤਾਂ ਹੋਈਆਂ-77, ਐਕਟਿਵ ਕੇਸ-794|

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani

Leave a Reply

Your email address will not be published. Required fields are marked *