ਪੰਜਾਬ ਚ’ ਕਰੋਨਾ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ,ਅੱਜ ਫ਼ਿਰ ਇੱਥੇ ਮਿਲੇ 1002 ਨਵੇਂ ਪੋਜ਼ੀਟਿਵ ਤੇ ਹੋਈਆਂ ਇਕੱਠੀਆਂ 32 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 1002 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 25889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 16790 ਮਰੀਜ਼ ਠੀਕ ਹੋ ਚੁੱਕੇ, ਬਾਕੀ 8463 ਮਰੀਜ ਇਲਾਜ਼ ਅਧੀਨ ਹਨ। ਪੀੜਤ 199 ਮਰੀਜ਼ ਆਕਸੀਜਨ ਅਤੇ 21 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 252 ਅਤੇ ਅੰਮ੍ਰਿਤਸਰ, ਪਟਿਆਲਾ ਤੋਂ 118-118 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 636 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 32 ਮੌਤਾਂ ‘ਚ 3 ਪਟਿਆਲਾ, 11 ਲੁਧਿਆਣਾ, 3 ਜਲੰਧਰ, 3 ਅੰਮ੍ਰਿਤਸਰ, 3 ਸੰਗਰੂਰ, 1 ਬਠਿੰਡਾ, 1 ਗੁਰਦਾਸਪੁਰ, 1 ਕਪੂਰਥਲਾ, 1 ਮੁਕਤਸਰ, 1 ਤਰਨਤਾਰਨ ਤੇ 4 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 22 ਲੱਖ, 94 ਹਜ਼ਾਰ, 438 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 16 ਲੱਖ, 4 ਹਜ਼ਾਰ, 149 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 45597 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 3 ਲੱਖ, 17 ਹਜ਼ਾਰ, 413 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 32 ਲੱਖ, 41 ਹਜ਼ਾਰ, 378 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 40 ਹਜ਼ਾਰ, 296 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

Leave a Reply

Your email address will not be published. Required fields are marked *