ਹੁਣੇ ਹੁਣੇ ਪੰਜਾਬ ਚ’ ਜ਼ਾਰੀ ਹੋਇਆ ਹਾਈ ਅਲਰਟ-ਦੇਖੋ ਪੂਰੀ ਖ਼ਬਰ

ਸੂਬੇ ਭਰ ‘ਚ ਜਿੱਥੇ ਇਕ ਪਾਸੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸਿਖ ਫਾਰ ਜਸਟਿਸ ਅਤੇ ਅੱਤਵਾਦੀ ਸੰਗਠਨਾਂ ਵੱਲੋਂ 15 ਅਗਸਤ ਨੂੰ ਲੈ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸੂਬਾ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਦਿੱਲੀ ‘ਚ ਝੰਡਾ ਲਹਿਰਾਏ ਜਾਣ ਨੂੰ ਲੈ ਕੇ ਸਿੱਖ ਫਾਰ ਜਸਟਿਸ (ਐੱਸ.ਐੱਫ.ਜੇ) ਦੀ ਧਮਕੀਆਂ ਦੇ ਮੱਦੇਨਜ਼ਰ ਕੇਂਦਰ ਨੇ ਅਲਰਟ ਰਹਿਣ ਦੇ ਇਨਪੁੱਟ ਤੋਂ ਪੰਜਾਬ ਸਮੇਤ ਦਿੱਲੀ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੁਣ ਆਈ.ਆਰ.ਬੀ ਅਤੇ ਕਮਾਂਡੋ ਸਾਰੇ ਜ਼ਿਲ੍ਹਿਆਂ ‘ਚ ਤਾਇਨਾਤ ਕੀਤੇ ਜਾਣਗੇ ਤਾਂ ਕਿ

ਕਿਸੇ ਵੀ ਸਥਿਤੀ ‘ਤੇ ਤਰੁੰਤ ਕੰਟਰੋਲ ਕੀਤਾ ਜਾ ਸਕੇ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸ.ਏ.ਐੱਸ ਨਗਰ ਮੋਹਾਲੀ ‘ਚ ਝੰਡਾ ਲਹਿਰਾਉਣਗੇ।


ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਸ਼ਰਾਰਤੀ ਤੱਤਾਂ ਵੱਲੋਂ ਗਲਤ ਕੰਮਾਂ ਨੂੰ ਅੰਜ਼ਾਮ ਦੇਣ ਤੋਂ ਰੋਕਣ ਲਈ ਭਾਵੇ ਅਲਰਟ ਜਾਰੀ ਕੀਤਾ ਗਿਆ ਹੈ ਪਰ ਮੋਗਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਦਫਤਰ ਦੀ ਚੌਥੀ ਮੰਜ਼ਿਲ ‘ਤੇ ਕੁਝ ਸ਼ਰਾਰਤੀ ਤੱਤਾਂ ਨੇ ਖਾਲੀ ਥਾਂ ‘ਤੇ ਖਾਲਿਸਤਾਨੀ ਝੰਡਾ ਲਹਿਰਾ ਦਿੱਤਾ ਹੈ।

ਇਸ ਦੇ ਨਾਲ ਹੀ ਸ਼ਰਾਰਤੀ ਲੋਕ ਮਿੰਨੀ ਸਕੱਤਰੇਤ ਦੀ ਐਂਟ੍ਰੈਂਸ ‘ਤੇ ਲੱਗੇ ਦੇਸ਼ ਦੀ ਸ਼ਾਨ ਤਿਰੰਗਾ ਝੰਡੇ ਨੂੰ ਵੀ ਕੱਟ ਕੇ ਆਪਣੇ ਨਾਲ ਲੈ ਗਏ।ਅਜਿਹੀਆਂ ਘਟਨਾਵਾਂ ਤੋਂ ਪਤਾ ਲੱਗਦਾ ਹੈ ਕਿ ਭਾਵੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਪਰ ਫਿਰ ਵੀ ਸ਼ਰਾਰਤੀ ਤੱਤਾਂ ਵੱਲੋਂ ਅਜਿਹੇ ਕੰਮਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸ ਤੋਂ ਜਾਪਦਾ ਹੈ ਕਿ ਲੋਕਾਂ ‘ਚ ਪੁਲਿਸ ਦਾ ਭੈਅ ਖਤਮ ਹੋ ਚੁੱਕਿਆ ਹੈ। news source: dailypostpunjabi

Leave a Reply

Your email address will not be published. Required fields are marked *