ਪੰਜਾਬੀਆਂ ਲਈ ਬਹੁਤ ਚੰਗੀ ਖ਼ਬਰ- ਹੁਣੇ ਕੈਪਟਨ ਸਾਬ ਨੇ ਦਿੱਤੇ ਇਹ ਹੁਕਮ,ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਵਿੱਤ ਵਿਭਾਗ ਵਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਰਕਮ ਛੇਤੀ ਹੀ ਸਿੱਧੇ ਤੌਰ ‘ਤੇ 25.25 ਲੱਖ ਲਾਭਪਾਤਰੀਆਂ ਜਿਨ੍ਹਾਂ ਵਿਚ ਬਜ਼ੁਰਗ, ਵਿਧਵਾ ਤੇ ਬੇਸਹਾਰਾ ਬੀਬੀਆਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀ ਸ਼ਾਮਲ ਹਨ, ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 17.05 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 127.80 ਕਰੋੜ ਰੁਪਏ, 4.65 ਲੱਖ ਵਿਧਵਾਵਾਂ ਅਤੇ ਬੇਸਹਾਰਾ ਬੀਬੀਆਂ ਨੂੰ 34.90 ਕਰੋੜ ਰੁਪਏ, 1.51 ਲੱਖ ਆਸ਼ਰਿਤ ਬੱਚਿਆਂ ਨੂੰ 11.37 ਕਰੋੜ ਰੁਪਏ ਅਤੇ 2.04 ਲੱਖ ਦਿਵਿਆਂਗ ਵਿਅਕਤੀਆਂ ਨੂੰ 15.27 ਕਰੋੜ ਰੁਪਏ ਦੀ ਵੰਡ ਕੀਤੀ ਜਾਵੇਗੀ।

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਦਰਪੇਸ਼ ਜੁਲਾਈ ਮਹੀਨੇ ਦੀਆਂ ਅਗਸਤ ਦੌਰਾਨ ਅਦਾ ਕੀਤੀਆਂ ਪੈਨਸ਼ਨਾਂ ਦੀ ਵੰਡ ਛੇਤੀ ਹੀ ਵੱਖੋ-ਵੱਖਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਬੱਚਤ ਖਾਤਿਆਂ ਵਿਚ ਸਿੱਧੇ ਤੌਰ ‘ਤੇ ਰਕਮ ਪਾ ਕੇ ਕਰ ਦਿੱਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

Leave a Reply

Your email address will not be published. Required fields are marked *