ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ।
ਕੈਬਨਿਟ ਦੇ ਫੈਸਲੇ ਅਨੁਸਾਰ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ 1961 ਦੀ ਧਾਰਾ 12 ਵਿੱਚ ਸੁਧਾਰ ਕਰ ਕੇ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਤੇਜ਼ੀ ਤੇ ਕੁਸ਼ਲਤਾ ਨਾਲ ਲਾਗੂ ਕਰਨ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਜਾਣਗੇ, ਜਿਹੜੇ ਮਾਰਕੀਟ ਕਮੇਟੀਆਂ ਦੀਆਂ ਨਾਮਜ਼ਦਗੀਆਂ ਤੱਕ ਜਾਂ ਇਕ ਸਾਲ ਤੱਕ,
ਜਿਹੜਾ ਵੀ ਪਹਿਲਾਂ ਹੋਵੇ, ਤੱਕ ਮਾਰਕੀਟ ਕਮੇਟੀਆਂ ਦੀਆਂ ਅਧਿਕਾਰਕ ਡਿਊਟੀਆਂ ਤੇ ਤਾਕਤਾਂ ਦੀ ਵਰਤੋਂ ਕਰਨਗੇ।ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਬੰਧ ਤਹਿਤ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ, 1961 ਦੀ ਧਾਰਾ 12 ਤਹਿਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ